ਭੋਪਾਲ: ਮੱਧ ਪ੍ਰਦੇਸ਼ ਸਰਕਾਰ ਉੱਤੇ ਸਿਆਸੀ ਸੰਕਟ ਦੇ ਬੱਦਲ ਛਾਏ ਹੋਏ ਹਨ। ਇਸੇ ਨੂੰ ਲੈ ਕੇ ਹੁਣ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦਾ ਬਿਆਨ ਆਇਆ ਹੈ।
ਚਿੰਤਾ ਦੀ ਕੋਈ ਗੱਲ ਨਹੀਂ, ਅਸੀਂ ਬਹੁਮਤ ਸਾਬਤ ਕਰਾਂਗੇ: ਕਮਲ ਨਾਥ - ਕਮਲਨਾਥ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦਾ ਕਹਿਣਾ ਹੈ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ, ਕਾਂਗਰਸ ਬਹੁਮਤ ਸਾਬਤ ਕਰੇਗੀ।
ਕਮਲਨਾਥ
ਉਨ੍ਹਾਂ ਦਾ ਕਹਿਣਾ ਹੈ, "ਚਿੰਤਾ ਕਰਨ ਦੀ ਕੋਈ ਗੱਲ ਨਹੀਂ, ਅਸੀਂ ਬਹੁਮਤ ਸਾਬਤ ਕਰਾਂਗੇ। ਸਾਡੀ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ।" ਦੱਸ ਦਈਏ ਕਿ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ 22 ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਹਨ ਜਿਸ ਕਾਰਨ ਕਮਲ ਨਾਥ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।
ਨਾਰਾਜ਼ ਆਗੂ ਜੋਤੀਰਾਦਿੱਤਿਆ ਸਿੰਧੀਆ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਹ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।