ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ ਭਾਜਪਾ ਦੀ ਇੱਕ ਰੈਲੀ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਲਵਾਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਿਰੋਧੀ ਦਲਾਂ ਸਮੇਤ ਟਵੀਟਰ ਯੂਜਰਜ਼ ਅਨੁਰਾਗ ਠਾਕੁਰ ਨੇ ਇਸ ਬਿਆਨ ਦੀ ਨਿੰਦਾ ਕੀਤੀ ਹੈ।
ਵਿਰੋਧੀ ਪਾਰਟੀਆਂ ਇਸ ਘਟਨਾ ਨੂੰ ਲੈ ਕੇ ਭਾਜਪਾ 'ਤੇ ਹਮਲੇ ਕਰ ਰਹੀਆਂ ਹਨ। ਇਸ ਮਾਮਲੇ ਵਿਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਤੇ ਖੱਬੇ ਪੱਖੀ ਆਗੂ ਕਨ੍ਹਈਆ ਕੁਮਾਰ ਨੇ ਟਵੀਟ ਕੀਤਾ ਹੈ। ਕਨ੍ਹਈਆ ਨੇ ਟਵੀਟ ਕਰਕੇ ਕਿਹਾ , "ਬਾਪੂ ਵੀ" ਦੇਸ਼ ਦੇ ਗੱਦਾਰ" ਸਨ। ਉਨ੍ਹਾਂ ਨੂੰ ਵੀ ਗੋਲੀ ਮਾਰ ਦਿੱਤੀ ਸੀ।"