ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਾਅਦ ਹੁਣ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਕੋਰੋਨਾਵਾਇਰਸ ਤੋਂ ਸੰਕਰਮਿਤ ਹੋ ਗਏ ਹਨ। ਯੇਦੀਯੁਰੱਪਾ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਯੇਦੀਯੁਰੱਪਾ ਨੇ ਟਵੀਟ ਕਰ ਲਿਖਿਆ ਕਿ, 'ਮੇਰਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। 'ਮੈਂ ਹੁਣ ਠੀਕ ਹਾਂ' ਡਾਕਟਰਾਂ ਦੀ ਸਿਫਾਰਸ਼ 'ਤੇ ਸਾਵਧਾਨੀ ਵਜੋਂ ਮੈਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 'ਉਹ ਸਾਰੇ ਲੋਕ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, 'ਉਹ ਜਾਗਰੁਕ ਰਹਿਣ ਅਤੇ ਸਵੈ-ਕੁਆਰੰਟੀਨ ਲਈ ਚਲੇ ਜਾਣ।