ਨਵੀਂ ਦਿੱਲੀ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਆਈ ਹੈ। ਕੇਂਦਰ ਸਰਕਾਰ ਨੇ ਮੁੜ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੇ ਫੈਸਲਾ 'ਤੇ ਵਿਚਾਰ ਕੀਤੇ ਜਾਣ ਦੀ ਗੱਲ ਆਖੀ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕੋਵਿਡ-19 ਪ੍ਰੋਟੋਕੌਲ ਨੂੰ ਧਿਆਨ ਰੱਖ ਦਿਆਂ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ। ਇਹ ਗੱਲ ਐਲਾਨ ਵਿਦੇਸ਼ ਮੰਤਰਾਲੇ ਨੇ ਕੀਤਾ ਹੈ।
ਕੋਵਿਡ-19 ਪ੍ਰੋਟੋਕੋਲ ਨੂੰ ਧਿਆਨ 'ਚ ਰੱਖ ਕੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ ਜਾਵੇਗਾ: ਵਿਦੇਸ਼ ਮੰਤਰਾਲਾ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਆਈ ਹੈ। ਕੇਂਦਰ ਸਰਕਾਰ ਨੇ ਮੁੜ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੇ ਫੈਸਲਾ 'ਤੇ ਵਿਚਾਰ ਕੀਤੇ ਜਾਣ ਦੀ ਗੱਲ ਆਖੀ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕੋਵਿਡ-19 ਪ੍ਰੋਟੋਕੌਲ ਨੂੰ ਧਿਆਨ ਰੱਖਦਿਆਂ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ। ਇਹ ਗੱਲ ਦਾ ਐਲਾਨ ਵਿਦੇਸ਼ ਮੰਤਰਾਲੇ ਨੇ ਕੀਤਾ ਹੈ।
ਕੋਵਿਡ-19 ਪ੍ਰੋਟੋਕੋਲ ਨੂੰ ਧਿਆਨ 'ਚ ਰੱਖ ਕੇ ਕਰਤਾਪੁਰ ਲਾਂਘੇ ਨੂੰ ਖੋਲ੍ਹਿਆਂ ਜਾਵੇਗਾ: ਵਿਦੇਸ਼ ਮੰਤਰਾਲਾ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲਾ ਸਾਰੀਆਂ ਸਬੰਧਤ ਧਿਰਾਂ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਲਾਂਘਾ ਖੋਲ੍ਹਣ ਦਾ ਫੈਸਲਾ ਕੋਵਿਡ-19 ਦੇ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਹੀ ਲਿਆ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਸਰਕਾਰ ਇੱਕ ਤਰਫਾ ਤੌਰ 'ਤੇ ਆਪਣੇ ਵਾਲੇ ਪਾਸੇ ਤੋਂ ਲਾਂਘੇ ਨੂੰ ਖੋਲ੍ਹ ਦਿੱਤਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਕਦੋਂ ਤੱਕ ਲਾਂਘੇ ਨੂੰ ਖੋਲ੍ਹ ਦੀ ਹੈ।
Last Updated : Oct 29, 2020, 8:54 PM IST