ਨਵੀਂ ਦਿੱਲੀ : ਭਾਰਤ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਿੱਖਸ ਫ਼ਾਰ ਜਸਟਿਸ ਗਰੁੱਪ ਕਰਤਾਰਪੁਰ ਲਾਂਘੇ ਨੂੰ ਆਪਣੀਆਂ ਕੱਟੜ ਗਤੀਵਿਧੀਆਂ ਲਈ ਵਰਤਣਾ ਚਾਹੁੰਦਾ ਹੈ।
ਗ੍ਰਹਿ ਮੰਤਰਾਲੇ ਮੁਤਾਬਕ ਫ਼ਿਲਹਾਲ ਇਸ ਗੱਲ ਦਾ ਕੋਈ ਵੀ ਠੋਸ ਸਬੂਤ ਨਹੀਂ ਹੈ ਕਿ ਪਾਕਿਸਤਾਨ ਨੇ ਇਸ ਜਥੇਬੰਦੀ ਨੂੰ ਰੋਕ ਦਿੱਤਾ ਹੈ ਜਾਂ ਇਸ ਉੱਤੇ ਪਾਬੰਦੀ ਲਾ ਦਿੱਤੀ ਹੈ। 14 ਜੁਲਾਈ ਹੋਣ ਜਾ ਰਹੀ ਮੀਟਿੰਗ ਵਿੱਚ ਭਾਰਤ ਕਰਤਾਰਪੁਰ ਲਾਂਘੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗਾ।
ਤੁਹਾਨੂੰ ਦੱਸ ਦਈਏ ਕਿ ਇਸ ਸਾਲ ਆਉਣ ਵਾਲੇ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਲਾਂਘੇ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਾਂਘੇ ਰਾਹੀਂ ਭਾਰਤ ਦੇ ਸਿੱਖ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਜਾ ਕੇ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਗੇ।