ਪੰਜਾਬ

punjab

ETV Bharat / bharat

ਡੋਨਾਲਡ ਟਰੰਪ ਨੇ ਨਹੀਂ, ਭਾਜਪਾ ਨੇ ਰਚਿਆ ਮੇਰੇ ਪਿਤਾ ਖ਼ਿਲਾਫ ਖ਼ੇਡ: ਕਾਰਤੀ - Chidambaram Arrested

ਸੀਬੀਆਈ ਨੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਆਪਣੀ ਹਿਰਾਸਤ 'ਚ ਲੈ ਲਿਆ। ਚਿਦੰਬਰਮ ਦੀ ਹਿਰਾਸਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਕਾਰਤੀਕਾਰਤੀ ਨੇ ਕਿਹਾ ਹੈ ਕਿ ਇਹ ਸਭ ਭਾਜਪਾ ਦੇ ਇਸ਼ਾਰੇ 'ਤੇ ਹੋ ਰਿਹਾ ਹੈ।

ਪਿਤਾ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਬੋਲੇ ਕਾਰਤੀ ਚਿਦੰਬਰਮ

By

Published : Aug 21, 2019, 11:00 PM IST

ਨਵੀਂ ਦਿੱਲੀ: ਆਈਐਨਐਕਸ ਮੀਡੀਆ ਕੇਸ ਵਿੱਚ ਬੁੱਧਵਾਰ ਰਾਤ ਨੂੰ ਆਖ਼ਰਕਾਰ ਸੀਬੀਆਈ ਦੀ ਟੀਮ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਹਿਰਾਸਤ 'ਚ ਲੈ ਲਿਆ ਹੈ। ਸੀਬੀਆਈ ਦੀ ਟੀਮ ਨੇ ਚਿਦੰਬਰਮ ਦੇ ਘਰ ਦੀ ਦੀਵਾਰ ਟਪ ਕੇ ਉਨ੍ਹਾਂ ਨੂੰ ਹਿਰਾਸਤ 'ਚ ਲਿਆ। ਚਿਦੰਬਰਮ ਨੂੰ ਵੀਰਵਾਰ ਨੂੰ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਪਿਤਾ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਬੋਲੇ ਕਾਰਤੀ ਚਿਦੰਬਰਮ

ਚਿਦੰਬਰਮ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੇ ਕਿਹਾ ਹੈ ਕਿ ਇਹ ਸਭ ਕੁਝ ਭਾਜਪਾ ਦੇ ਇਸ਼ਾਰੇ 'ਤੇ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਭਾਜਪਾ ਹੀ ਕਰਾ ਰਹੀ ਹੈ ਡੋਨਾਲਡ ਟਰੰਪ ਨਹੀਂ ਕਰਵਾ ਰਿਹਾ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਾਵਾਂਗੇ।

ਆਈਐਨਐਕਸ ਮੀਡੀਆ ਘਪਲਾ ਮਾਮਲੇ ਵਿੱਚ ਘਿਰੇ ਪੀ ਚਿਦੰਬਰਮ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਚਿਦੰਬਰਮ ਕਾਂਗਰਸ ਦੇ ਦਫ਼ਤਰ ਵਿੱਚ ਲਗਪਗ 10 ਮਿੰਟ ਰੁਕੇ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਬੀਆਈ ਦੀ ਟੀਮ ਵੀ ਪਹੁੰਚੀ ਸੀ, ਪਰ ਇਸ ਤੋਂ ਪਹਿਲਾਂ ਉਹ ਉੱਥੋਂ ਚਲੇ ਗਏ ਸਨ। ਜਿਸ ਤੋਂ ਬਾਅਦ ਸੀਬੀਆਈ ਦੀ ਟੀਮ ਚਿਦੰਬਰਮ ਦੇ ਘਰ ਵਿੱਚ ਦਾਖ਼ਲ ਹੋਈ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।

ABOUT THE AUTHOR

...view details