ਰੂਦਰਪ੍ਰਯਾਗ: ਭੋਲੇਨਾਥ ਦੇ ਜੈਕਾਰਿਆਂ ਨਾਲ ਕੇਦਾਰਨਾਥ ਧਾਮ ਦੇ ਕਿਵਾੜ ਅੱਜ ਸਵੇਰੇ 5:35 ਵਜੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ ਹਨ। ਕਿਵਾੜ ਖੁੱਲ੍ਹਣ ਤੋਂ ਪਹਿਲਾਂ ਗਰਭ ਗ੍ਰਹਿ ਦੀ ਸਫ਼ਾਈ ਕੀਤੀ ਗਈ। ਇਸ ਤੋਂ ਬਾਅਦ ਭਗਵਾਨ ਸ਼ਿਵ ਦਾ ਜਲਅਭਿਸ਼ੇਕ ਵੀ ਕੀਤਾ ਗਿਆ।
ਅੱਜ ਖੁੱਲ੍ਹੇ ਕੇਦਾਰਨਾਥ ਧਾਮ ਦੇ ਕਿਵਾੜ, ਦਰਸ਼ਨਾਂ ਲਈ ਆਏ ਸ਼ਰਧਾਲੂ
ਕੇਦਾਰਨਾਥ ਧਾਮ ਦੇ ਕਿਵਾੜ ਅੱਜ ਸਵੇਰੇ 5:35 ਵਜੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ ਹਨ। ਬਾਬਾ ਦੇ ਦਰਸ਼ਨਾਂ ਲਈ ਭਾਰੀ ਗਿਣਤੀ 'ਚ ਸ਼ਰਧਾਲੂ ਪੁੱਜੇ ਹਨ।
ਕਿਵਾੜ ਖੁੱਲ੍ਹਣ ਤੋਂ ਬਾਅਦ ਬਾਬਾ ਦੇ ਦਰਸ਼ਨ ਕਰਨ ਲਈ ਇੱਕ ਤੋਂ ਡੇਢ ਕਿਲੋਮੀਟਰ ਤੱਕ ਸ਼ਰਧਾਲੂਆਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਬਾਬਾ ਕੇਦਾਰ ਦੇ ਮੁੱਖ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਹ ਕਿਵਾੜ 6 ਮਹੀਨੇ ਵਲੀ ਖੋਲ੍ਹੇ ਗਏ ਹਨ। ਕੇਦਾਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਜੋਸ਼ ਹੈ।
ਦੱਸ ਦਈਏ ਕਿ ਅਕਸ਼ੇ ਤ੍ਰਿਤਯਾ ਮੌਕੇ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਗਰਮੀਆਂ ਮੌਕੇ ਖੋਲ੍ਹ ਦਿੱਤੇ ਗਏ ਹਨ। ਸ਼ੁੱਕਰਵਾਰ ਨੂੰ ਬਦਰੀਨਾਥ ਮੰਦਰ ਦੇ ਕਿਵਾੜ ਵੀ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ ਚਾਰਾਂ ਧਾਮਾਂ ਦੇ ਕਿਵਾੜ ਖੁੱਲ੍ਹ ਜਾਣ ਤੋਂ ਬਾਅਦ ਚਾਰਧਾਮ ਯਾਤਰਾ ਦੀ ਰੌਣਕ ਹੋਰ ਵਧਣ ਦੀ ਉਮੀਦ ਹੈ।