ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਦਾ ਦੇਸ਼ ਵਿੱਚ ਖ਼ਾਸ ਕਰਕੇ ਦਿੱਲੀ ਵਿੱਚ ਵਿਰੋਧ ਹੋ ਰਿਹਾ ਹੈ ਜਿਸ ਕਾਰਨ ਕਈ ਥਾਈ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜਮ ਕੇ ਪੱਥਰਬਾਜ਼ੀ ਵੀ ਹੋਈ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੇ ਟਵੀਟ ਦੇ ਜ਼ਰੀਏ ਅਪੀਲ ਕੀਤੀ ਹੈ।
ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, "ਮੇਰੀ ਸਾਰੇ ਦਿੱਲੀ ਵਾਸੀਆਂ ਨੂੰ ਅਪੀਲ ਹੈ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ। ਇੱਕ ਸੱਭਿਆ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਿੰਸਾ ਤੋਂ ਕੁਝ ਹਾਸਲ ਨਹੀਂ ਹੋਵੇਗਾ। ਆਪਣੀ ਗੱਲ ਸਾਂਤੀ ਨਾਲ ਕਹਿਣੀ ਹੈ।"