ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਬੱਸਾਂ ਦੇ ਪ੍ਰਬੰਧ ਕੀਤੇ ਜਾਣ ਦੀਆਂ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਅਤੇ ਉਹ ਜਿੱਥੇ ਵੀ ਹਨ, ਉੱਥੇ ਹੀ ਰਹਿਣ।
ਬੱਸਾਂ ਦੇ ਪ੍ਰਬੰਧ ਦੀਆਂ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਪ੍ਰਵਾਸੀ ਮਜ਼ਦੂਰ - ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਬੱਸਾਂ ਦੇ ਪ੍ਰਬੰਧ ਕੀਤੇ ਜਾਣ ਦੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ।
ਅਰਵਿੰਦ ਕੇਜਰੀਵਾਲ
ਇੱਕ ਵੀਡੀਓ ਰਾਹੀਂ ਅਪੀਲ ਕਰਦਿਆਂ ਉਨ੍ਹਾਂ ਕਿਹਾ ਦਿੱਲੀ ਸਰਕਾਰ ਨੇ ਲੋੜਵੰਦਾਂ ਦੇ ਰਹਿਣ ਅਤੇ ਖ਼ਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਵਫ਼ਾਹਾਂ 'ਤੇ ਯਕੀਨ ਨਾ ਕਰਨ।
ਦੱਸਣਯੋਗ ਹੈ ਕਿ ਕੇਜਰੀਵਾਲ ਦੀ ਇਹ ਅਪੀਲ ਮੁੰਬਈ ਦੇ ਬਾਂਦਰਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰਾਂ ਦਾ ਇਕੱਠ ਹੋਣ ਤੋਂ ਬਾਅਦ ਆਈ ਹੈ। ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਘਰ ਭੇਜੇ ਜਾਣ ਦੀ ਮੰਗ ਕੀਤੀ ਗਈ।
Last Updated : Apr 14, 2020, 11:35 PM IST