ਨਵੀਂ ਦਿੱਲੀ: ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਾਗਤਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਕੂਚ ਰਹੇ ਹਨ। ਖੇਤੀ ਕਾਨੂੰਨ ਵਿਰੁੱਧ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਹਨ।
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਦੇ ਹੱਕ 'ਚ ਆਏ ਕੇਜਰੀਵਾਲ - new delhi latest news
ਖੇਤੀ ਕਾਨੂੰਨ ਵਿਰੁੱਧ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਆਏ ਹਨ।
ਫ਼ੋਟੋ
ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਥਾਂ ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਾ ਰਹੀਆਂ ਹਨ। ਕਿਸਾਨਾਂ ਉੱਤੇ ਇਹ ਜੁਰਮ ਬਿਲਕੁਲ ਗ਼ਲਤ ਹੈ। ਸ਼ਾਤੀਪੂਰਨ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।