ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਲਗਾਏ ਗਏ ਲੌਕਡਾਊਨ ਦੀ ਵੀ ਲੋਕ ਪਾਲਣਾ ਨਹੀਂ ਕਰ ਰਹੇ ਹਨ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਇੱਕੋਂ ਥਾਂ ਉੱਤੇ ਰਹਿਣ ਦੀ ਅਪੀਲ ਕੀਤੀ ਹੈ।
ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ। ਉਨ੍ਹਾਂ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਵਿੱਚ ਹੀ ਰਹਿਣ ਸਰਕਾਰ ਤੂਹਾਡੇ ਕਮਰੇ ਦਾ ਕਿਰਾਇਆ ਦੇ ਦਵੇਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਯੂਪੀ ਬਾਰਡਰ 'ਤੇ ਲੋਕਾਂ ਦੀ ਕਾਫ਼ੀ ਭੀੜ ਲਗੀ ਹੋਈ ਹੈ। ਕਈ ਰਾਜਾਂ ਤੋਂ ਲੋਕ ਸ਼ਹਿਰ ਛੱਡ ਕੇ ਆਪਣੇ ਪਿੰਡ ਨੂੰ ਜਾ ਰਹੇ ਹਨ। ਉਨ੍ਹਾਂ ਸਾਰੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਜੋ ਜਿੱਥੇ ਹੈ ਉੱਥੇ ਹੀ ਰਹੇ, ਇਹ ਹੀ ਕੋਰੋਨਾ ਨੂੰ ਰੋਕਣ ਦਾ ਮੰਤਰ ਹੈ। ਇਹ ਮੰਤਰ ਲਾਗੂ ਨਹੀਂ ਹੋਇਆ ਤਾਂ ਅਸੀਂ ਫ਼ੇਲ ਹੋ ਜਾਵਾਂਗੇ।