ਪੰਜਾਬ

punjab

ਚੋਣ ਪ੍ਰਚਾਰ ਲਈ ਦਿੱਲੀ ਤੋਂ ਬਾਹਰ ਨਿਕਲੇ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਚਾਰਕਾਂ ਦੀ ਸੂਚੀ ਤੈਅ ਕਰ ਦਿੱਤੀ ਗਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਜੇਵਾੜਾ ਪਹੁੰਚੇ ਸਨ। ਕੇਜਰੀਵਾਲ ਨੇ ਆਂਧਰ ਪ੍ਰੇਦਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨਾਲ ਰੋਡ ਸ਼ੋਅ ਵਿੱਚ ਹਿੱਸਾ ਲਿਆ।

By

Published : Mar 29, 2019, 8:41 AM IST

Published : Mar 29, 2019, 8:41 AM IST

Updated : Mar 29, 2019, 9:11 AM IST

ਚੋਣ ਪ੍ਰਚਾਰ ਲਈ ਦਿੱਲੀ ਤੋਂ ਬਾਹਰ ਨਿਕਲੇ ਕੇਜਰੀਵਾਲ

ਨਵੀਂ ਦਿੱਲੀ:ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਚੋਣ ਪ੍ਰਚਾਰ ਲਈ ਦਿੱਲੀ ਤੋਂ ਬਾਹਰ ਨਿਕਲ ਚੁੱਕੇ ਹਨ। ਆਪ ਵੱਲੋਂ ਸਟਾਰ ਪ੍ਰਚਾਰਕ ਦੀ ਸੂਚੀਤੈਅ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਆਂਧਰ ਪ੍ਰਦੇਸ਼ ਲਈ ਰਵਾਨਾ ਹੋ ਗਏ ਸੀ। ਇੱਥੇ ਉਨ੍ਹਾਂ ਨੇਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨਾਲ ਰੋਡ ਸ਼ੋਅ 'ਚ ਹਿੱਸਾ ਲਿਆ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਅਜੇ ਤੱਕ ਦਿੱਲੀ ਅੰਦਰ ਹੀ ਆਪਣੇ ਸਮਰਥਕਾਂ ਦੇ ਹੱਕ 'ਚ ਚੋਣ ਰੈਲੀਆਂ ਵਿੱਚ ਵੋਟਰਾਂ ਨੂੰ ਵੋਟ ਦੇਣ ਦੀ ਅਪੀਲ ਕਰ ਰਹੇ ਸੀ। ਲੋਕ ਸਭਾ ਚੋਣਾਂ ਲਈ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਦਿੱਲੀ ਤੋਂ ਬਾਹਰ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਨੇ ਦਿੱਲੀ ਨੂੰ ਸੂਬੇ ਵਜੋਂ ਬਣਾਏ ਲਈ ਜਨਸਭਾ ਨੂੰ ਸੰਬੋਧਤ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਰਾਸ਼ਟਰਵਾਦ ਦੇ ਮੁੱਦੇ ਦੀ ਗੱਲ ਕੀਤੀ।

ਦੱਸਣਯੋਗ ਹੈ ਕਿ ਦਿੱਲੀ ਤੋਂ ਬਾਹਰ ਆਮ ਆਦਮੀ ਪਾਰਟੀ ਗੋਆ, ਕਰਨਾਟਕ, ਪੰਜਾਬ, ਆਂਧਰ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਚੋਣ ਲੜਨ ਜਾ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ ਕੁਝ ਸੀਟਾਂ 'ਤੇ ਆਪ ਪਾਰਟੀ ਨੇ ਆਪਣੇ ਉਮੀਦਵਾਰ ਉਤਾਰੇ ਹਨ ਅਤੇ ਇਹ ਉਮੀਦਵਾਰ ਖ਼ੁਦ ਚੋਣ ਪ੍ਰਚਾਰ ਕਰ ਰਹੇ ਹਨ।ਪਾਰਟੀ ਦੇ ਆਗੂ ਹੋਣ ਕਾਰਨ ਕੇਜਰੀਵਾਲ ਨੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਆ ਕੇ ਚੋਣ ਪ੍ਰਚਾਰ ਕਰਨ ਦਾ ਭਰੋਸਾ ਦਿੱਤਾ ਹੈ।

Last Updated : Mar 29, 2019, 9:11 AM IST

ABOUT THE AUTHOR

...view details