ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਵਜੋਂ ਹਲਫ਼ ਲੈ ਲਿਆ ਹੈ। ਇਸ ਸਮਾਗ਼ਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਨਹੀਂ ਕੀਤੀ ਜਿਸ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰ ਕਿਹਾ, "ਕਾਸ਼, ਤੁਸੀਂ ਆ ਸਕਦੇ"
ਕੇਜਰੀਵਾਲ ਨੇ ਆਪਣੇ ਹਲਫ਼ਬਰਦਾਰੀ ਸਮਾਗ਼ਮ ਵਿੱਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਸੀ ਪਰ ਉਹ ਨਹੀਂ ਪਹੁੰਚ ਸਕੇ। ਹਾਲਾਂਕਿ ਕੇਜਰੀਵਾਲ ਨੇ ਹੋਰ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਸਮਾਗ਼ਮ ਲਈ ਸੱਦਾ ਨਹੀਂ ਦਿੱਤਾ ਸੀ।
ਪੀਐਮ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਵਧਾਈਆਂ ਦਿੰਦੇ ਹੋਏ ਟਵੀਟ ਕੀਤਾ, "ਮੈਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਹਲਫ਼ ਲੈਣ ਤੇ ਵਧਾਈ ਦਿੰਦਾ ਹਾਂ, ਵਧੀਆ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਵਾਂ।" ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ, "ਸੁਭਕਾਮਨਾਵਾਂ ਦੇਣ ਲਈ ਧੰਨਵਾਦ ਸਰ, ਕਾਸ਼, ਤੁਸੀਂ ਆ ਸਕਦੇ, ਪਰ ਮੈਂ ਸਮਝਦਾ ਹਾਂ ਕਿ ਤੁਸੀਂ ਮਸਰੂਫ ਸੀ, ਸਾਨੂੰ ਹੁਣ ਦਿੱਲੀ ਨੂੰ ਸਾਰੇ ਭਾਰਤੀਆਂ ਲਈ ਮਾਣ ਦਾ ਸ਼ਹਿਰ ਬਣਾਉਣ ਦੀ ਦਿਸ਼ਾ ਵਿੱਚ ਮਿਲ ਕੇ ਕੰਮ ਕਰਨ ਚਾਹੀਦਾ ਹੈ।"
ਜ਼ਿਕਰ ਕਰ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਆਪਣੀ ਸਰਕਾਰ ਲਈ ਤੀਜੀ ਵਾਰ ਸਹੁੰ ਚੱਕ ਲਈ ਹੈ ਇਸ ਦੌਰਾਨ ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜੇਂਦਰ ਪਾਲ ਨੇ ਮੰਤਰੀ ਦੇ ਅਹੁਦੇ ਵਜੋਂ ਹਲਫ਼ ਲਿਆ।