ਪੰਜਾਬ

punjab

ETV Bharat / bharat

ਸੰਘਰਸ਼ੀ ਕਿਸਾਨਾਂ ਲਈ 'ਸੰਜੀਵਨੀ ਬੂਟੀ' ਬਣੀ ਕੇਜਰੀਵਾਲ ਦੀ ਐਂਬੂਲੈਂਸ ਸੇਵਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ 'ਤੇ ਥੋਪੇ ਗਏ ਮਾਰੂ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਅਤੇ ਮੁੱਢਲੀ ਡਾਕਟਰੀ ਸੇਵਾ 'ਸੰਜੀਵਨੀ ਬੂਟੀ' ਵਜੋਂ ਕੰਮ ਕਰ ਰਹੀ ਹੈ।

ਫ਼ੋਟੋ
ਫ਼ੋਟੋ

By

Published : Nov 30, 2020, 6:40 PM IST

ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ 'ਤੇ ਥੋਪੇ ਗਏ ਮਾਰੂ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਅਤੇ ਮੁੱਢਲੀ ਡਾਕਟਰੀ ਸੇਵਾ 'ਸੰਜੀਵਨੀ ਬੂਟੀ' ਵਜੋਂ ਕੰਮ ਕਰ ਰਹੀ ਹੈ।

ਵੇਖੋ ਵੀਡੀਓ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਧੋਕੇ ਤੋਂ ਕੁੰਡਲੀ ਬਾਰਡਰ ਉੱਤੇ ਧਰਨੇ 'ਤੇ ਬੈਠੇ 85 ਸਾਲਾ ਬਜ਼ੁਰਗ ਨੂੰ ਜਦੋਂ ਕੱਲ੍ਹ ਸ਼ਾਮੀ (ਐਤਵਾਰ) ਨੂੰ ਸੀਨੇ 'ਚ ਦਰਦ ਉੱਠਿਆ ਤਾਂ ਉੱਥੇ ਮੌਜੂਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਤੁਰੰਤ ਦਿੱਲੀ ਸਰਕਾਰ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਸੇਵਾ ਨਾਲ ਸੰਪਰਕ ਕੀਤਾ। ਚੰਦ ਮਿੰਟਾਂ 'ਚ ਪੁੱਜੇ ਐਂਬੂਲੈਂਸ ਸਟਾਫ਼ ਨੇ ਪਾਰਟੀ ਵਲੰਟੀਅਰਾਂ ਦੀ ਮਦਦ ਨਾਲ ਬਜ਼ੁਰਗ ਨੂੰ ਐਂਬੂਲੈਂਸ 'ਚ ਪਾਇਆ ਅਤੇ ਦਿੱਲੀ ਦੇ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ। ਸਮੇਂ ਸਿਰ ਮਿਲੀ ਡਾਕਟਰੀ ਸਹਾਇਤਾ ਨਾਲ ਦਿਲ ਦੇ ਦੌਰੇ ਤੋਂ ਪੀੜਤ ਬਜ਼ੁਰਗ ਦੀ ਜਾਨ ਬਚ ਗਈ।

ਦਿੱਲੀ ਦੇ ਤਿਲਕ ਨਗਰ ਤੋਂ 'ਆਪ' ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੇ ਹੱਕਾਂ ਅਤੇ ਹੋਂਦ ਲਈ ਲੜ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ।

ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ। ਆਗੂ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।

ABOUT THE AUTHOR

...view details