ਪੰਜਾਬ

punjab

ETV Bharat / bharat

ਨਾਗਰਿਕਤਾ ਸੋਧ ਬਿੱਲ ਵਿਰੁੱਧ ਸੁਪਰੀਮ ਕੋਰਟ ਜਾਣ ਵਾਲਾ ਪਹਿਲਾ ਸੂਬਾ ਬਣਿਆ ਕੇਰਲ

ਕੇਰਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਨਾਗਰਿਕਤਾ ਸੋਧ ਬਿੱਲ ਵਿਰੁੱਧ ਪਟੀਸ਼ਨ ਪਾਈ ਹੈ। ਕੇਰਲ ਸਰਕਾਰ ਨੇ ਪਟੀਸ਼ਨ ਵਿੱਚ ਕਾਨੂੰਨ ਨੂੰ ਭੇਦਭਾਵ ਵਾਲਾ ਅਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ।

Citizenship Amendment act
ਫ਼ੋਟੋ।

By

Published : Jan 14, 2020, 11:23 AM IST

ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਵਿਰੁੱਧ ਕੇਰਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਹੈ। ਕੇਰਲ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਇਸ ਕਾਨੂੰਨ ਨੂੰ ਚੁਣੌਤੀ ਦਿੱਤੀ ਹੈ।

ਕੇਰਲ ਸਰਕਾਰ ਨੇ ਪਟੀਸ਼ਨ ਵਿੱਚ ਕਾਨੂੰਨ ਨੂੰ ਭੇਦਭਾਵ ਵਾਲਾ ਅਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ। ਕੇਰਲ ਸਰਕਾਰ ਨੇ ਇਸ ਦੇ ਲਈ ਸੁਪਰੀਮ ਕੋਰਟ ਵਿੱਚ ਸੰਵਿਧਾਨ ਦੀ ਧਾਰਾ 131 ਤਹਿਤ ਪਟੀਸ਼ਨ ਦਰਜ ਕੀਤੀ ਹੈ।

ਇਹ ਵੀ ਪੜ੍ਹੋ: ਮਾਈ ਭਾਗੋ ਦੇ ਵਡਮੁੱਲੇ ਯੋਗਦਾਨ ਦੀ ਗਵਾਹ ਹੈ ਇਹ ਧਰਤੀ

ਸੰਵਿਧਾਨ ਦੀ ਧਾਰਾ 131 ਭਾਰਤ ਸਰਕਾਰ ਅਤੇ ਕਿਸੇ ਵੀ ਸੂਬੇ ਵਿਚਾਲੇ ਕਿਸੇ ਵੀ ਵਿਵਾਦ ਵਿੱਚ ਸੁਪਰੀਮ ਕੋਰਟ ਨੂੰ ਅਧਿਕਾਰ ਖੇਤਰ ਦਿੰਦੀ ਹੈ।

ਕੇਰਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਨਾਗਰਿਕਤਾ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ। ਕੇਰਲ ਸਰਕਾਰ ਨੇ ਕਿਹਾ ਕਿ ਇਹ ਕਾਨੂੰਨ ਧਾਰਾ 14, 21 ਅਤੇ 25 ਦੀ ਉਲੰਘਣਾ ਕਰਦਾ ਹੈ। ਸੀਏਏ ਵਿਰੁੱਧ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਹੈ।

ABOUT THE AUTHOR

...view details