ਕੋਚੀ: ਕੇਰਲਾ ਦੇ ਗੋਲਡ ਤਸਕਰੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਸਵਪਨਾ ਸੁਰੇਸ਼ ਅਤੇ ਸੰਦੀਪ ਨਾਇਰ ਨੂੰ ਅੱਜ ਰਾਸ਼ਟਰੀ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਸ਼ਨੀਵਾਰ ਨੂੰ ਐਨਆਈਏ ਨੇ ਸੋਨੇ ਦੀ ਤਸਕਰੀ ਮਾਮਲੇ ਦੇ ਮੁੱਖ ਦੋਸ਼ੀ ਸਵਪਨਾ ਸੁਰੇਸ਼ ਅਤੇ ਸੰਦੀਪ ਨਾਇਰ ਨੂੰ ਬੰਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਸੀ। ਐਨਆਈਏ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਅੱਜ ਦੋਵਾਂ ਮੁਲਜ਼ਮਾਂ ਨੂੰ ਕੋਚੀ ਦੀ ਅਦਾਲਤ ਵਿੱਚ ਪੇਸ਼ ਕਰੇਗੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡਿਪਲੋਮੈਟਿਕ ਬੈਗ ਜ਼ਰੀਏ 30 ਕਿਲੋ ਸੋਨੇ ਦੀ ਤਸਕਰੀ ਕਰਨ ਦੇ ਮਾਮਲੇ 'ਚ ਸਵਪਨਾ ਸਣੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।