ਸਿਰਸਾ: ਜ਼ਿਲ੍ਹੇ ਦੇ ਕਾਲਾਂਵਾਲੀ ਖੇਤਰ ਵਿੱਚ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ। ਲੋਕਾਂ ਨੇ ਜਦੋਂ ਵੇਖਿਆ ਤਾਂ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਸਿਰਸਾ ਦੇ ਕਾਲਾਂਵਾਲੀ ਵਿੱਚ ਕਈ ਥਾਵਾਂ ਉੱਤੇ ਪੋਸਟਰ ਲਗਾਏ ਗਏ ਹਨ। ਪੋਸਟਰ ਵਿਚ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਡੀਐਸਪੀ ਰਾਜੇਸ਼ ਕੁਮਾਰ ਖ਼ੁਦ ਇਸ ਮਾਮਲੇ ਦੀ ਜਾਂਚ ਕਰਨ ਲਈ ਕਾਲਾਂਵਾਲੀ ਥਾਣੇ ਆਏ ਅਤੇ ਪੋਸਟਰਾਂ ਬਾਰੇ ਕੁਝ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਣਾਂ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਪੋਸਟਰ ਜਿਨ੍ਹਾਂ ਨੇ ਲਗਾਏ ਹਨ ਉਨ੍ਹਾਂ ਬਾਰੇ ਪਤਾ ਲੱਗ ਸਕੇ।