ਪੰਜਾਬ

punjab

ETV Bharat / bharat

ਰਾਸ਼ਟਰਪਤੀ ਭਵਨ ਦਾ ਸਫਾਈ ਮੁਲਾਜ਼ਮ ਨਿਕਲਿਆ ਕੋਰੋਨਾ ਪੌਜ਼ੀਟਿਵ, 100 ਲੋਕਾਂ ਨੂੰ ਕੀਤਾ ਕੁਆਰੰਟੀਨ

ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਭਵਨ ਦਾ ਇੱਕ ਸਫਾਈ ਮੁਲਾਜ਼ਮ ਕੋਵਿਡ -19 ਪੌਜ਼ੀਟਿਵ ਪਾਇਆ ਗਿਆ ਹੈ ਜਿਸ ਤੋਂ ਬਾਅਦ ਘੱਟੋ-ਘੱਟ 25 ਪਰਿਵਾਰਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।

ਫ਼ੋਟੋ।
ਫ਼ੋਟੋ।

By

Published : Apr 21, 2020, 11:21 AM IST

ਨਵੀਂ ਦਿੱਲੀ: ਰਾਸ਼ਟਰਪਤੀ ਭਵਨ ਵਿਖੇ ਇੱਕ ਸਫਾਈ ਮੁਲਾਜ਼ਮ ਕੋਰੋਨਾ ਪੀੜਤ ਪਾਇਆ ਗਿਆ ਹੈ ਜਿਸ ਤੋਂ ਬਾਅਦ ਲਗਭਗ 100 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ।

ਇਸ ਵਿੱਚ ਕਰਮਚਾਰੀ ਤੋਂ ਸੈਕਟਰੀ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ। ਕਰਮਚਾਰੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਹ ਮਾਮਲਾ 4 ਦਿਨ ਪਹਿਲਾਂ ਦਾ ਹੈ। ਇਸ ਸਮੇਂ ਸਫਾਈ ਮੁਲਾਜ਼ਮ ਨੂੰ ਛੱਡ ਕੇ ਸਾਰੀਆਂ ਰਿਪੋਰਟਾਂ ਨੈਗੇਟਿਵ ਹਨ।

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ, ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 590 ਲੋਕਾਂ ਦੀ ਮੌਤ ਹੋ ਗਈ ਹੈ, ਜਦ ਕਿ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਕੇ 18,601 ਹੋ ਗਈ ਹੈ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,336 ਨਵੇਂ ਕੇਸ ਸਾਹਮਣੇ ਆਏ ਹਨ ਅਤੇ 47 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਕੁਝ ਰਾਹਤ ਮਿਲੀ ਹੈ ਕਿ 3,252 ਮਰੀਜ਼ ਇਸ ਬਿਮਾਰੀ ਨੂੰ ਹਰਾਉਣ ਵਿੱਚ ਸਫਲ ਰਹੇ ਹਨ।

ABOUT THE AUTHOR

...view details