ਪਟਨਾ : ਰਾਜਗੀਰ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਹ ਆਯੋਜਨ ਗੁਰੂ ਨਾਨਕ ਨਾਮ ਲੇਵਾ ਕਮੇਟੀ ਅਤੇ ਬਿਹਾਰ ਸਰਕਾਰ ਵੱਲੋਂ ਕੀਤਾ ਗਿਆ।
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਇਸ ਕੀਰਤਨ ਦਰਬਾਰ 'ਚ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਰਾਗੀ ਢਾਡੀ ਜੱਥੇ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਰਾਗੀ ਜੱਥੇ ਵੱਲੋਂ ਸ਼ਰਧਾਲੂਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੀ ਜਾਗਰੂਕ ਕੀਤਾ ਗਿਆ।
ਸਮਾਜ 'ਚ ਨਵੀਂ ਆਸ ਦਾ ਸੰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਜਦ ਬਿਹਾਰ ਦੇ ਰਾਜਗੀਰ ਨਗਰ ਗਏ ਸਨ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਇਨਸਾਨੀਅਤ , ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁਦਰਤ ਦੇ ਪੰਜ ਤੱਤਾਂ ਨੂੰ ਅੱਗ, ਪਾਣੀ , ਹਵਾ , ਧਰਤੀ, ਅਸਮਾਨ ਨੂੰ ਸੁਰੱਖਿਤ ਕਰਨ ਦਾ ਸੰਦੇਸ਼ ਦਿੱਤਾ।
ਹੋਰ ਪੜ੍ਹੋ : ਠੰਡ ਵੱਧਣ ਕਾਰਨ ਮੌਸਮ ਵਿਭਾਗ ਵੱਲੋਂ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ, ਕਈ ਟ੍ਰੇਨਾਂ ਤੇ ਉਡਾਨਾਂ ਰੱਦ
ਕੀਰਤਨ ਦਰਬਾਰ 'ਚ ਪੁਜੇ ਸ਼ਰਧਾਲੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਜਾਪ ਕਰਨ ਨਾਲ ਸ਼ਾਂਤੀ ਮਿਲਦੀ ਹੈ, ਪਰ ਉਸ ਤੋਂ ਵੀ ਵੱਡਾ ਕੰਮ ਉਨ੍ਹਾਂ ਦੇ ਦੱਸੇ ਉਪਦੇਸ਼ਾਂ 'ਤੇ ਚੱਲਣਾ ਹੈ। ਇਸ ਮੌਕੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਬਿਹਾਰ ਸਰਕਾਰ ਦਾ ਕੀਤਾ ਧੰਨਵਾਦ ਕੀਤਾ।