ਪੰਜਾਬ

punjab

ETV Bharat / bharat

ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਮਾਮਲੇ 'ਚ ਵੱਡਾ ਖੁਲਾਸਾ - ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਜਬਰਜਨਾਹ

ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਨਾਲ ਹੋਏ ਸਮੂਹਕ ਜਬਰ ਜਨਾਹ ਅਤੇ ਕਤਲ ਮਾਮਲੇ 'ਚ ਪੁਲਿਸ ਨੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

lady doctor gangrape and murder case police investigation
ਫ਼ੋਟੋ

By

Published : Dec 1, 2019, 7:16 PM IST

ਹੈਦਰਾਬਾਦ: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਨਾਲ ਹੋਏ ਸਮੂਹਕ ਜਬਰ ਜਨਾਹ, ਹੱਤਿਆ ਅਤੇ ਸਾੜ ਦੇਣ ਦੀ ਦਿਲ ਦਹਿਲਾਉਣ ਵਾਲੇ ਮਾਮਲੇ 'ਚ ਪੂਰੇ ਦੇਸ਼ ਭਰ ਵਿੱਚ ਰੋਸ਼ ਜਤਾਇਆ ਜਾ ਰਿਹਾ ਹੈ। ਸੜਕਾਂ 'ਤੇ ਉਤਰ ਕੇ ਲੋਕ ਮਹਿਲਾਵਾਂ ਦੀਆਂ ਸੁਰੱਥਿਆ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ। ਉੱਖੇ ਹੀ ਇਸ ਮਾਮਲੇ ਵਿੱਚ ਪੁਲਿਸ ਜਾਂਚ 'ਚ ਇੱਕ ਨਵਾਂ ਖੁਲਾਸਾ ਸਾਹਮਣੇ ਆਇਆ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ 27 ਨਵੰਬਰ ਦੀ ਰਾਤ ਨੂੰ ਮਹਿਲਾ ਡਾਕਟਰ ਨੂੰ ਟਰੱਕ ਡਰਾਇਵਰ ਅਤੇ ਉਸ ਦੇ ਸਾਥੀਆਂ ਨੇ ਅਗਵਾ ਕਰ ਸੁਨਸਾਨ ਖੇਤਰ ਵਿੱਚ ਲੈ ਗਏ ਸਨ, ਜਿਸ ਦੌਰਾਨ ਮਹਿਲਾ ਡਾਕਟਰ ਨੂੰ ਦਰਿੰਦਿਆਂ ਨੇ ਜਬਰਦਸਤੀ ਸ਼ਰਾਬ ਪਿਲਾਈ ਅਤੇ ਉਸ ਨਾਲ ਜਬਰਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਮੁਤਾਬਕ ਉਨ੍ਹਾਂ ਵਿੱਚੋਂ ਇੱਕ ਦੋਸ਼ੀ ਨੇ ਮਹਿਲਾ ਦਾ ਮੁਹ ਅਤੇ ਨਕ ਦਬਾ ਕੇ ਪੀੜਤਾਂ ਦੀ ਜਾਨ ਲੈ ਲਈ। ਜਿਸ ਤੋਂ ਬਾਅਦ ਮਹਿਲਾ ਦੀ ਲਾਸ਼ ਨੂੰ ਦੋਸ਼ੀ 27 ਕਿਲੋਮੀਟਰ ਦੂਰ ਲੈ ਗਏ ਅਤੇ ਉਸ ਦੀ ਲਾਸ਼ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਚਾਰੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਇਸ ਮਾਮਲੇ 'ਚ ਲਾਪਰਵਾਹੀ ਵਰਤਣ ਵਾਲੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤੀ ਗਿਆ ਹੈ। ਇਨ੍ਹਾਂ 'ਚ ਇੱਕ ਸਬ ਇੰਸਪੈਕਟਰ ਅਤੇ ਦੋ ਕਾਂਸਟੇਬਲ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ 28 ਨਵੰਬਰ ਨੂੰ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ABOUT THE AUTHOR

...view details