ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਸਿੱਧ ਅਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਜਲੀ ਭੇਟ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਲਿਖਿਆ ਕਿ “ਮਾਂ ਭਾਰਤੀ ਦੇ ਬਹਾਦਰ ਪੁੱਤਰ, ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਨਮਸਕਾਰ। ਉਨ੍ਹਾਂ ਦੀ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਦੀ ਗਾਥਾ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰੇਗੀ।
ਉੇਥੇ ਹੀ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਉਂਟ 'ਤੇ ਟਵੀਟ ਕਰ ਮਹਾਨ ਅਜ਼ਾਦੀ ਘੁਲਾਟੀਏ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਯਾਦ ਕਰਦੇ ਹੋਏ ਜਨਮ ਦਿਵਸ 'ਤੇ ਸ਼ਰਧਾਜਲੀ ਭੇਟ ਕੀਤੀ।
ਇਹ ਵੀ ਪੜੋ: ਸ਼ਾਹੀਨ ਬਾਗ਼ ਤੋਂ ਬਾਅਦ ਨਿਜ਼ਾਮੂਦੀਨ 'ਚ ਧਰਨੇ 'ਤੇ ਬੈਠੀਆਂ ਔਰਤਾਂ
ਉਨ੍ਹਾਂ ਨੇ ਲਿਖਿਆ "ਉਨ੍ਹਾਂ ਨੇ ਆਪਣੀਆਂ ਲਿਖਤਾਂ ਨਾਲ 'ਪੂਰਨ ਸਵਰਾਜ' ਅਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਚੰਗਿਆੜੀ ਨੂੰ ਜਗਾਇਆ ਅਤੇ ਅੰਗਰੇਜ਼ਾਂ ਵਿਰੁੱਧ ਲੜਾਈ ਦੀ ਅਗਵਾਈ ਕੀਤੀ।