ਨਵੀਂ ਦਿੱਲੀ: ਸਮਾਜ ਸੇਵੀ ਸਵਾਮੀ ਅਗਨੀਵੇਸ਼ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਦਿੱਲੀ ਦੇ ਆਈਐਲਬੀਐਸ ਹਸਪਤਾਲ ਵਿੱਚ ਉਨ੍ਹਾਂ ਆਖ਼ਰੀ ਸਾਹ ਲਏ। 80 ਸਾਲਾਂ ਸਵਾਮੀ ਅਗਨੀਵੇਸ਼ ਨੂੰ ਲੀਵਰ ਦੀ ਬਿਮਾਰੀ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸ਼ਾਮ ਨੂੰ ਉਨ੍ਹਾਂ ਦੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਸ਼ਾਮ 6:45 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਉਨ੍ਹਾਂ ਦੀ ਦੇਹ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਮ ਜਨਤਕ ਸ਼ਰਧਾਂਜਲੀ ਲਈ ਦਿੱਲੀ ਵਿਖੇ 7 ਜੰਤਰ-ਮੰਤਰ ਰੋਡ ਸਥਿਤ ਦਫ਼ਤਰ ਵਿੱਚ ਰੱਖਿਆ ਜਾਵੇਗਾ। ਸਵਾਮੀ ਅਗਨੀਵੇਸ਼ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਅਗਨੀਲੋਕ ਆਸ਼ਰਮ ਬਹਿਲਪਾ ਗੁਰੂਗ੍ਰਾਮ ਵਿਖੇ ਕੀਤਾ ਜਾਵੇਗਾ।