ਨਵੀਂ ਦਿੱਲੀ: ਅਕਸ਼ਾਰਧਮ ਮੰਦਰ ਨੇੜੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ, ਜਿਸ ਵਿੱਚ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਚਲਾਏ। ਇਸ ਦੇ ਨਾਲ ਹੀ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ ਹੈ।
ਟਰੈਕਟਰ ਮਾਰਚ: ਪੁਲਿਸ ਨੇ ਕੀਤਾ ਲਾਠੀਚਾਰਜ, ਤਲਵਾਰਾਂ ਲੈ ਕੇ ਭੱਜਇਆ ਨਿਹੰਗ ਸਿੰਘ - ਅਕਸ਼ਰਧਾਮ ਮੰਦਰ
ਅਕਸ਼ਰਧਾਮ ਮੰਦਰ ਨੇੜੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਇਸ ਵਿੱਚ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਚਲਾਏ। ਇਸ ਦੇ ਨਾਲ ਹੀ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ ਹੈ। ਉਥੇ ਹੀ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿੱਚ ਵੀ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਚਲਾਏ।
ਅਕਸ਼ਰਧਾਮ ਮੰਦਰ ਨੇੜੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ
ਸਿੰਘੂ ਬਾਰਡਰ ਤੋਂ ਕਿਸਾਨਾਂ ਦੀ ਟਰੈਕਟਰ ਰੈਲੀ ਸੰਜੇ ਗਾਂਧੀ ਟਰਾਂਸਪੋਰਟ ਨਗਰ ਪਹੁੰਚੀ। ਜਿਥੇ ਪੁਲਿਸ ਨੇ ਕਿਸਾਨਾਂ ਨੂੰ ਖਿੰਡਾਓਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਦੌਰਾਨ ਇੱਕ ਨਿਹੰਗ ਸਿੰਘ ਨੇ ਤਲਵਾਰ ਫੜੀ ਪੁਲਿਸ ਵੱਲ ਭੱਜਿਆ। ਹਾਲਾਂਕਿ, ਹੋਰ ਕਿਸਾਨਾਂ ਨੇ ਇਸ ਮਾਮਲੇ ਨੂੰ ਸੰਭਾਲਿਆ।