ਨਵੀਂ ਦਿੱਲੀ: ਨਿਰਭਿਆ ਕੇਸ ਦੇ ਦੋਸ਼ੀ ਦਿਨ ਬ ਦਿਨ ਫਾਂਸੀ ਨੇੜੇ ਪਹੁੰਚ ਰਹੇ ਪਰ ਇਸ ਵਿਚਾਲੇ ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਨੂੰ ਮਾਫ਼ ਕਰਨ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਨਿਰਭਿਆ ਦੀ ਮਾਂ ਨੂੰ ਸੋਨੀਆ ਗਾਂਧੀ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਤੇ ਉਨ੍ਹਾਂ ਦੀ ਉਦਾਹਰਨ ਤੇ ਚੱਲਦੇ ਹੋਏ ਬਲਾਤਕਾਰੀਆਂ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ।
ਇੰਦਰਾ ਜੈਸਿੰਘ ਨੇ ਟਵੀਟ ਕਰਦੇ ਹੋਏ ਕਿਹਾ, "ਮੈਂ ਆਸ਼ਾ ਦੇਵੀ ਦੇ ਦਰਦ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਉਨ੍ਹਾਂ ਨੂੰ ਸੋਨੀਆ ਗਾਂਧੀ ਦੀ ਉਦਾਹਰਣ ਦੀ ਪਾਲਣ ਕਰਨ ਦੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਨਲਿਨੀ ਨੂੰ ਮਾਫ਼ ਕਰ ਦਿੱਤਾ ਤੇ ਕਿਹਾ ਕਿ ਉਹ ਮੌਤ ਦੀ ਸਜ਼ਾ ਨਹੀਂ ਚਾਹੁੰਦੀ ਹੈ। ਇੰਦਰਾ ਜੈਸਿੰਘ ਨੇ ਕਿਹਾ ਅਸੀਂ ਤੁਹਾਡੇ ਨਾਲ ਪਰ ਮੌਤ ਦੀ ਸਜ਼ਾ ਦੇ ਖ਼ਿਲਾਫ਼ ਹਾਂ।"