ਪੰਜਾਬ

punjab

ETV Bharat / bharat

ਪੀਐੱਮ ਮੋਦੀ ਨੂੰ ਦੁਨੀਆਂ ਭਰ ਦੇ ਆਗੂਆਂ ਨੇ ਦਿੱਤੀ ਵਧਾਈ - congratulated Modi

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਇਹ ਮੁੜ ਤੋਂ ਭਾਰਤ ਦੀ ਜਿੱਤ ਹੈ। ਦੁਨੀਆਂ ਭਰ ਦੇ ਆਗੂ ਪੀਐੱਮ ਮੋਦੀ ਨੂੰ ਵਧਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ

By

Published : May 23, 2019, 6:04 PM IST

ਨਵੀਂ ਦਿੱਲੀ: ਲੋਕ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਦਸ਼ਨ ਕਰ ਰਹੀ ਭਾਜਪਾ ਪੂਰੇ ਮੁਲਕ 'ਚ ਅਪਣੀ ਜਿੱਤ ਦਾ ਜਸ਼ਨ ਮਨ੍ਹਾ ਰਹੀ ਹੈ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ "ਸਬਕਾ ਸਾਥ+ਸਬਕਾ ਵਿਕਾਸ+ਸਬਕਾ ਵਿਸ਼ਵਾਸ=ਵਿਜਈ ਭਾਰਤ।" ਇਹ ਮੁੜ ਤੋਂ ਭਾਰਤ ਦੀ ਜਿੱਤ ਹੈ।

ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਨੂੰ ਵੇਖਦੇ ਹੋਏ ਕਈ ਮੁਲਕਾਂ ਦੇ ਨੇਤਾ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਚੋਣ ਜਿੱਤਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।
ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪੀਐੱਮ ਮੋਦੀ ਨੂੰ ਇਸ ਪ੍ਰਭਾਵਸ਼ਾਲੀ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦੇ ਨਾਲ ਹੀ ਇਜ਼ਰਾਇਲ ਭਾਰਤ ਦੇ ਨਾਲ ਅਪਣੀ ਦੋਸਤੀ ਨੂੰ ਕਾਯਮ ਰੱਖੇਗਾ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੀਐੱਮ ਮੋਦੀ ਦੀ ਜਿੱਤ 'ਤੇ ਫ਼ੋਨ ਕਰਕੇ ਦਿੱਤੀ ਵਧਾਈ।
ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ।
ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੇ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ।

ABOUT THE AUTHOR

...view details