ਨਵੀਂ ਦਿੱਲੀ: ਭਾਰਤ ਦੇ ਮਹਾਨ ਆਜ਼ਾਦੀ ਘੁਲਾਟੀਏ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਨੂੰ ਓਡੀਸ਼ਾ ਵਿਖੇ ਹੋਇਆ ਸੀ। ਅੱਜ ਉਨ੍ਹਾਂ ਦੇ ਜਨਮਦਿਨ ਮੌਕੇ ਕਈ ਲੀਡਰਾਂ ਨੇ ਟਵੀਟ ਕਰ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਬਹਾਦੁਰੀ ਨੂੰ ਯਾਦ ਕੀਤਾ।
ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਲਿਖਿਆ "ਮੈਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਉਹ ਸਾਡੇ ਸਭ ਤੋਂ ਪ੍ਰਸਿੱਧ ਕੌਮੀ ਨਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲਿਖਿਆ "ਬਸਤੀਵਾਦ ਦਾ ਟਾਕਰਾ ਕਰਨ ਵਿੱਚ ਬਹਾਦਰੀ ਅਤੇ ਅਮੁੱਲ ਯੋਗਦਾਨ ਲਈ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਭਾਰਤ ਹਮੇਸ਼ਾ ਧੰਨਵਾਦੀ ਰਹੇਗਾ।"
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਨੇਤਾ ਜੀ ਤੋਂ ਹਮੇਸ਼ਾਂ ਹੀ ਲੱਖਾਂ ਲੋਕਾਂ ਨੂੰ ਪ੍ਰੇਰਨਾ ਮਿਲਦੀ ਰਹੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਟਵੀਟ ਕਰ ਯਾਦ ਕੀਤਾ। ਉਨ੍ਹਾਂ ਲਿਖਿਆ "ਮੈਂ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸਲਾਮ ਕਰਦੇ ਹਨ। ਉਹ ਅਜਿਹੇ ਆਗੂ ਹੋਏ ਹਨ ਜਿਨ੍ਹਾਂ ਨੇ ਆਪਣਾ ਸਭ ਕੁੱਝ ਦੇਸ਼ ਦੀ ਆਜ਼ਾਦੀ ਲਈ ਲਗਾ ਦਿੱਤਾ।"