ਨਵੀਂ ਦਿੱਲੀ: ਅੱਜ ਭਾਰਤ ਸੰਵਿਧਾਨਕ ਗਣਤੰਤਰ ਦੀ 71ਵੀਂ ਵਰ੍ਹੇਗੰਢ ਮਣਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਦੇ ਵੱਖ-ਵੱਖ ਲੀਡਰਾਂ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲਿਖਿਆ, ",ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ, ਜੈ ਹਿੰਦ।"
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗਣਤੰਤਰ ਦਿਹਾੜੇ ਮੌਕੇ ਟਵੀਟ ਕਰ ਲੋਕਾਂ ਨੂੰ ਵਧਾਈ ਦਿੱਤੀ ਅਤੇ ਲਿਖਿਆ, ",ਸਾਰੇ ਦੇਸ਼ ਵਾਸੀਆਂ ਨੂੰ 71ਵੇਂ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ।"
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਹਾੜੇ ਮੌਕੇ ਟਵੀਟ ਕਰਦਿਆਂ ਲਿਖਿਆ, "ਆਓ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਸਾਡੀ ਆਜ਼ਾਦੀ ਦੀ ਲੜਾਈ ਲੜੀ ਅਤੇ ਸੰਵਿਧਾਨ ਨੂੰ ਅਪਣਾਉਂਦਿਆਂ ਸਾਡੇ ਦੇਸ਼ ਨੂੰ ਇੱਕ ਸੁਤੰਤਰ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਤੰਤਰ ਬਣਾਇਆ।