ਕਿਸਾਨਾਂ ਨਾਲ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰੈਸ ਵਾਰਤਾ ਕੀਤੀ। ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਗੱਲਬਾਤ ਨਾਲ ਸਕਰਾਤਮਕ ਹੱਲ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਠੰਡ 'ਚ ਅੰਦੋਲਨ ਨੂੰ ਲੈ ਕੇ ਕਿਸਾਨ ਪ੍ਰਤੀ ਚਿੰਤਿਤ ਹੈ।
ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਅੱਗੇ ਆਪਣਾ ਪੱਖ ਰੱਖਣਗੇ।
ਰਾਹੁਲ ਗਾਂਧੀ 'ਤੇ ਤੰਜ ਕੱਸਦੇ ਉਨ੍ਹਾਂ ਨੇ ਕਿਹਾ ਕਿ ਸਾਰੀ ਕਾਂਗਰਸ ਪਾਰਟੀ ਉਨ੍ਹਾਂ ਦੇ ਬਿਆਨਾਂ ਤੇ ਹੱਸਦੀ ਹੈ ਤੇ ਉਨ੍ਹਾਂ ਦਾ ਮਜ਼ਾਕ ਬਜ਼ਾਉਂਦੀ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਬਾਰੇ ਕਿਹਾ ਕਿ ਉਨ੍ਹਾਂ ਦੇ 2019 ਦੇ ਚੋਣ ਮਨੋਰਥ ਪੱਤਰ 'ਚ ਇਹ ਕਾਨੂੰਨਾਂ ਨੂੰ ਸ਼ਾਮਿਨ ਕਰਨਾ ਸੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਇਹ ਬਦਲਾਅ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਯਾਦ ਨਹੀਂ ਹੈ ਤਾਂ ਉਹ ਆਪਣਾ ਚੋਣ ਮਨੋਰਥ ਪੱਤਰ ਪੜ੍ਹ ਲੈਣ।