ਰਾਜਸਥਾਨ : ਹਾਲ ਹੀ ਵਿੱਚ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿਖੇ ਨਾਲ ਏਅਰਫੋਰਸ ਸਟੇਸ਼ਨ ਦੇ ਨੇੜੇ ਜ਼ਿੰਦਾ ਮੋਰਟਾਰ ਬੰਬ ਮਿਲੇ। ਹਵਾਈ ਫੌਜ ਦੇ ਅਧਿਕਾਰੀਆਂ ਅਤੇ ਪੁਲਿਸ ਨੇ ਇਨ੍ਹਾਂ ਨੂੰ ਡਿਫ਼ਯੂਜ਼ ਕਰਕੇ ਕਬਜ਼ੇ ਵਿੱਚ ਲੈ ਲਿਆ ਹੈ।
ਰਾਜਸਥਾਨ ਵਿਖੇ ਭਾਰਤੀ ਏਅਰਫੋਰਸ ਸਟੇਸ਼ਨ ਨੇੜੇ ਮੋਰਟਾਰ ਬੰਬ ਬਰਾਮਦ - Bikaner
ਰਾਜਸਥਾਨ ਦੇ ਬੀਕਾਨੇਰ ਵਿਖੇ ਮੋਰਟਾਰ ਬੰਬ ਮਿਲਣ ਨਾਲ ਦਹਿਸ਼ਤ ਫੈਲ ਗਈ। ਇਹ ਜ਼ਿੰਦਾ ਬੰਬ ਨਾਲ ਏਅਰਫੋਰਸ ਸਟੇਸ਼ਨ ਨੇੜੇ ਕੁਝ ਹੀ ਦੂਰੀ 'ਤੇ ਰੱਖੇ ਗਏ ਸਨ। ਹਵਾਈ ਫੌਜ ਦੇ ਅਧਿਕਾਰੀਆਂ ਅਤੇ ਪੁਲਿਸ ਨੇ ਬੰਬ ਨੂੰ ਡਿਫ਼ਯੂਜ਼ ਕਰ ਦਿੱਤਾ। ਹਵਾਈ ਫ਼ੌਜ ਦੇ ਅਧਿਕਾਰੀਆਂ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਮੌਰਟਾਰ ਬੰਬ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਹਵਾਈ ਫ਼ੌਜ ਦੇ ਅਧਿਕਾਰੀਆਂ ਨੇ ਇਸ ਦੀ ਸੂਚਨਾ ਇਲਾਕੇ ਦੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪੁਜ ਕੇ ਇਲਾਕੇ ਦੇ ਲੋਕਾਂ ਨੂੰ ਬੰਬ ਮਿਲਣ ਵਾਲੇ ਖੇਤਰ ਚੋਂ ਲੰਘਣ ਤੋਂ ਰੋਕਿਆ।
ਹਲਾਂਕਿ ਇਸ ਗੱਲ ਦਾ ਪਤਾ ਨਹੀਂ ਲਗਾਇਆ ਜਾ ਸਕੀਆ ਹੈ ਕਿ ਇਹ ਮੋਰਟਾਰ ਬੰਬ ਕਿਸ ਨੇ ਇਥੇ ਰੱਖੇ ਸਨ। ਹਵਾਈ ਫ਼ੌਜ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਬੰਬ ਨੂੰ ਡਿਫ਼ਯੂਜ਼ ਕਰਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।