ਪੰਜਾਬ

punjab

ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

By

Published : May 30, 2020, 7:53 PM IST

ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਬੀਤੇ 25 ਮਾਰਚ ਤੋਂ ਲਾਗੂ ਲੌਕਡਾਊਨ ਨੂੰ ਇੱਕ ਹੋਰ ਮਹੀਨੇ ਲਈ ਵਧਾ ਦਿੱਤਾ ਹੈ। ਤਾਲਾਬੰਦੀ ਦਾ ਪੰਜਵਾਂ ਪੜਾਅ 30 ਜੂਨ ਤੱਕ ਲਾਗੂ ਰਹੇਗਾ। ਹਾਲਾਂਕਿ ਲੌਕਡਾਊਨ 5.0 ਦੇ ਦੌਰਾਨ ਸਰਕਾਰ ਨੇ ਕਈ ਰਿਆਇਤਾਂ ਦੇਣ ਦਾ ਐਲਾਨ ਵੀ ਕੀਤਾ ਹੈ।

ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ
ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ

ਨਵੀਂ ਦਿੱਲੀ: ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਦੇਸ਼ ਵਿਆਪੀ ਤਾਲਾਬੰਦੀ ਨੂੰ ਇੱਕ ਹੋਰ ਮਹੀਨੇ ਲਈ ਵਧਾ ਦਿੱਤਾ ਹੈ। ਤਾਲਾਬੰਦੀ ਦਾ ਪੰਜਵਾਂ ਪੜਾਅ 30 ਜੂਨ ਤੱਕ ਲਾਗੂ ਰਹੇਗਾ। ਹਾਲਾਂਕਿ ਸਰਕਾਰ ਨੇ ਲੌਕਡਾਊਨ 5.0 ਦੌਰਾਨ ਕਈ ਛੋਟਾਂ ਦਾ ਐਲਾਨ ਵੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਕੰਟੇਨਮੈਂਟ ਖੇਤਰਾਂ ਤੋਂ ਬਾਹਰ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਲਈ ਸ਼ਨੀਵਾਰ ਸ਼ਾਮ ਨੂੰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਰਿਆਇਤਾਂ ਕਈ ਪੜਾਵਾਂ ਵਿੱਚ ਦਿੱਤੀਆਂ ਜਾਣਗੀਆਂ।

ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ

ਨਵੇਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਹਿਲੇ ਪੜਾਅ ਵਿੱਚ 8 ਜੂਨ, 2020 ਤੋਂ ਧਾਰਮਿਕ ਸਥਾਨਾਂ ਅਤੇ ਜਨਤਕ ਪੂਜਾ ਸਥਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਪਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ। ਦੂਜੇ ਪੜਾਅ ਵਿੱਚ ਸਕੂਲ, ਕਾਲਜ, ਵਿਦਿਅਕ/ਸਿਖਲਾਈ/ਕੋਚਿੰਗ ਇੰਸਟੀਚਿਉਟਸ ਆਦਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਖੋਲ੍ਹੇ ਜਾਣਗੇ।

ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ

ਤੀਜੇ ਪੜਾਅ ਵਿੱਚ ਯਾਤਰੀਆਂ ਲਈ ਅੰਤਰਰਾਸ਼ਟਰੀ ਹਵਾਈ ਯਾਤਰਾ ਦੀਆਂ ਤਰੀਕਾਂ, ਮੈਟਰੋ ਰੇਲ ਦੇ ਸੰਚਾਲਨ, ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ ਆਦਿ ਸਥਿਤੀ ਦੇ ਮੁਲਾਂਕਣ ਦੇ ਅਧਾਰ 'ਤੇ ਨਿਰਧਾਰਤ ਕੀਤਾ ਜਾਵੇਗਾ। ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਵਿਅਕਤੀਆਂ ਦੀ ਆਵਾਜਾਈ 'ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਕੰਟੇਨਮੈਂਟ ਖੇਤਰਾਂ ਵਿੱਚ 30 ਜੂਨ ਤੱਕ ਲੌਕਡਾਊਨ ਜਾਰੀ ਰਹੇਗਾ, ਪਰ ਜ਼ਰੂਰੀ ਕੰਮਾਂ ਦੀ ਆਗਿਆ ਦਿੱਤੀ ਜਾਵੇਗੀ।

ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ

ਦੱਸ ਦੇਈਏ ਕਿ ਕੋਰੋਨਾ ਸੰਕਟ ਦੇ ਵਿਚਕਾਰ ਚਲ ਰਹੇ ਚੌਥੇ ਪੜਾਅ ਦਾ ਲੌਕਡਾਊਨ ਐਤਵਾਰ (31 ਮਈ) ਨੂੰ ਖ਼ਤਮ ਹੋਣ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਲਗਾਤਾਰ ਦੂਜੇ ਦਿਨ ਸੰਕਰਮਣ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋਇਆ ਹੈ। 24 ਘੰਟਿਆਂ ਦੇ ਅੰਦਰ 7,964 ਲੋਕਾਂ ਵਿੱਚ ਕੋਰੋਨਾ ਦੀ ਲਾਗ ਦੀ ਪੁਸ਼ਟੀ ਹੋ ​​ਗਈ ਹੈ ਜਦੋਂ ਕਿ ਇਸ ਦੌਰਾਨ ਰਿਕਾਰਡ 265 ਮਰੀਜ਼ਾਂ ਦੀ ਵੀ ਮੌਤ ਹੋ ਗਈ।

ABOUT THE AUTHOR

...view details