ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਲੌਕਡਾਊਨ 30 ਜੂਨ ਤੋਂ ਬਾਅਦ ਵੀ ਜਾਰੀ ਰੱਖਣ ਦੇ ਸੰਕੇਤ ਦਿੱਤੇ ਹਨ। ਠਾਕਰੇ ਨੇ ਐਤਵਾਰ ਨੂੰ ਦੁਪਹਿਰ ਵਿੱਚ ਰਾਜ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅਜਿਹਾ ਨਾ ਸੋਚਿਆ ਜਾਵੇ ਕਿ 30 ਜੂਨ ਤੋਂ ਬਾਅਦ ਲੌਕਡਾਊਨ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਵੀ ਹੈ।
ਠਾਕਰੇ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਅਤੇ ਮੌਨਸੂਨ ਦੇ ਦਿਨਾਂ ਵਿੱਚ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਤੋਂ ਵੀ ਹਰ ਇੱਕ ਨੂੰ ਸਾਵਧਾਨ ਰਹਿਣਾ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਡਾਕਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਮਹਾਂਮਾਰੀ ਦੇ ਮੱਦੇਨਜ਼ਰ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਦੀ ਅਪੀਲ ਕੀਤੀ।