ਨਵੀਂ ਦਿੱਲੀ: ਕੇਂਦਰੀ ਪਸ਼ੂ ਅਤੇ ਮੱਛੀ ਪਾਲਣ ਮੰਤਰੀ ਗਿਰੀਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਤਾਲਾਬੰਦੀ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਨ ਦਾ ਇਕੋ ਇਕ ਸਰਬੋਤਮ ਢੰਗ ਦੱਸਿਆ। ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੌਜੂਦਾ ਹਾਲਾਤਾਂ ਵਿੱਚ ਕੋਵਿਡ-19 ਵਿਰੁੱਧ ਲੜਨ ਲਈ ਤਾਲਾਬੰਦੀ ਇਕਲੌਤਾ ਹਥਿਆਰ ਹੈ। ਰਾਜਾਂ ਦੇ ਮੁੱਖ ਮੰਤਰੀਆਂ, ਡਬਲਯੂਐਚਓ ਤੇ ਹੋਰ ਦੇਸ਼ਾਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਦੇਸ਼ ਭਰ ਵਿੱਚ ਤਾਲਾਬੰਦੀ ਦੇ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ।"
ਉਨ੍ਹਾਂ ਕਿਹਾ, “ਜੇਕਰ ਤਾਲਾਬੰਦੀ ਲਾਗੂ ਨਾ ਕੀਤੀ ਜਾਂਦੀ ਤਾਂ ਭਾਰਤ ਨੂੰ ਸਪੇਨ, ਇਟਲੀ, ਅਮਰੀਕਾ ਤੇ ਹੋਰ ਦੇਸ਼ਾਂ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪਵੇਗਾ। ਜਦੋਂ ਤੱਕ ਕੋਰੋਨਾ ਵਾਇਰਸ ਲਈ ਕੋਈ ਢੁੱਕਵੀਂ ਦਵਾਈ ਨਹੀਂ ਮਿਲਦੀ, ਉਦੋਂ ਤੱਕ ਲੋਕਾਂ ਨੂੰ ਤਾਲਾਬੰਦੀ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"