ਪੰਜਾਬ

punjab

ETV Bharat / bharat

ਭਾਜਪਾ ਅੱਜ ਖੋਲ੍ਹੇਗੀ ਆਪਣਾ ਚੋਣ ਵਾਅਦਿਆਂ ਦਾ ਪਟਾਰਾ - daily news

ਭਾਰਤੀ ਜਨਤਾ ਪਾਰਟੀ ਅੱਜ ਆਪਣਾ ਚੋਣ ਵਾਅਦਿਆਂ ਦਾ ਪਟਾਰਾ ਖੋਲ੍ਹੇਗੀ। ਇਸ ਵਿੱਚ ਬੇਰੁਜ਼ਗਾਰੀ, ਕਿਰਸਾਨੀ ਅਤੇ ਦੇਸ਼ ਸੁਰੱਖਿਆ ਦੇ ਮਾਮਲਿਆਂ ਨੂੰ ਜ਼ਿਆਦਾ ਤਰਜੀਹ ਦਿੱਤੀ ਜਾਵੇਗੀ।

bjp

By

Published : Apr 8, 2019, 8:56 AM IST


ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ 11 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਮੁਖੀ ਅਮਿਤ ਸ਼ਾਹ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਭਾਜਪਾ ਨੇ ਇਸ ਚੋਣ ਮਨੋਰਥ ਪੱਤਰ ਦਾ ਨਾਂਅ 'ਸੰਕਲਪ ਪੱਤਰ' ਰੱਖਿਆ ਹੈ।

ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਇਸ ਸੰਕਲਪਪੱਤਰ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੁੱਦਿਆ ਦਾ ਖ਼ਾਕਾ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ (ਅਸੀਂ ਕਰਾਂਗੇ) ਜਾਰੀ ਕੀਤਾ ਸੀ ਜਿਸ ਵਿੱਚ ਉਨ੍ਹਾਂ ਗ਼ਰੀਬਾਂ ਦੀ ਮਦਦ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ ਇੰਨਾ ਹੀ ਨਹੀਂ ਕਾਂਗਰਸ ਨੇ ਮੈਨੀਫੈਸਟੋ ਵਿੱਚ ਕਿਸਾਨਾਂ ਦਾ ਵੱਖਰਾ ਬਜਟ ਪੇਸ਼ ਕਰਨ ਦੀ ਵੀ ਤਰਜੀਹ ਦਿੱਤੀ ਸੀ। ਇਸ ਲਈ ਭਾਰਤੀ ਜਨਤਾ ਪਾਰਟੀ ਕਾਂਗਰਸ ਤੋਂ ਮਜ਼ਬੂਤ ਚੋਣ ਮਨੋਰਥ ਜਾਰੀ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।

ਜਾਣਕਾਰੀ ਮੁਤਾਬਕ ਭਾਜਪਾ ਦੇ ਪੱਤਰ ਵਿੱਚ ਰਾਸ਼ਟਰੀ ਸੁਰੱਖਿਆ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਪੱਤਰ ਰਾਹੀਂ ਭਾਜਪਾ ਇਹ ਸੰਦੇਸ਼ ਦੇਣਾ ਚਾਹੇਗੀ ਕਿ ਰਾਸ਼ਟਰੀ ਸੁਰੱਖਿਆ ਦੇ ਨਾਂਅ 'ਤੇ ਕਿਸੇ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗੀ।

ABOUT THE AUTHOR

...view details