ਮੱਧ ਪ੍ਰਦੇਸ਼: ਭੋਪਾਲ ਦੇ ਖੱਟਲਾਪੁਰਾ ਘਾਟ 'ਤੇ ਗਣੇਸ਼ ਵਿਸ੍ਰਜਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਵਿਸ੍ਰਜਨ ਦੇ ਦੌਰਾਨ ਬਹੁਤ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਹੋਣ ਕਰਕੇ ਕਿਸ਼ਤੀ ਪਲਟ ਗਈ ਅਤੇ ਬਹੁਤ ਸਾਰੇ ਲੋਕ ਡੁੱਬ ਗਏ। ਇਸ ਦੁਰਘਟਨਾ ਵਿੱਚ, ਗਣਪਤੀ ਵਿਸ੍ਰਜਨ ਲਈ ਗਏ 11 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਲੋਕਾਂ ਨੂੰ ਬਚਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ 2 ਕਿਸ਼ਤੀਆਂ ਵਿੱਚ ਕੁੱਲ 17 ਲੋਕ ਸਵਾਰ ਸਨ। ਰਾਹਤ ਅਤੇ ਬਚਾਅ ਟੀਮਾਂ ਨੇ 6 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।