ਪੰਜਾਬ

punjab

ETV Bharat / bharat

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਰੋਨਾ ਪੌਜੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਹੀ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ।

Shivraj Chouhan test positive for covid-19
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੋਇਆ ਕੋਰੋਨਾ

By

Published : Jul 25, 2020, 1:58 PM IST

ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਉਹ ਕੋਰੋਨਾ ਪੌਜੀਟਿਵ ਪਾਏ ਗਏ ਹਨ। ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਆਪਣੇ ਕੋਰੋਨਾ ਪੌਜੀਟਿਵ ਆਉਣ ਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਤੋਂ ਪਹਿਲਾਂ ਰਾਜ ਦੇ ਕਈ ਵੱਡੇ ਨੇਤਾ ਕੋਰੋਨਾ ਪੌਜੀਟਿਵ ਹੋ ਚੁੱਕੇ ਹਨ।

ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਨੂੰ ਕੋਰੋਨਾ ਦੇ ਲੱਛਣ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਵਿਭਾਗਾਂ ਦਾ ਚਾਰਜ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੂੰ ਸੌਂਪ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਹੋਣ ਕਾਰਨ ਉਹ ਇਲਾਜ ਲਈ ਜਾ ਰਹੇ ਹਨ। ਸੀਐਮ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਪਿਛਲੇ ਸੱਤ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣੀ ਜਾਂਚ ਕਰਵਾ ਲੈਣ।

ਇਕ ਹੋਰ ਟਵੀਟ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਮੇਂ ਸਿਰ ਪਤਾ ਲੱਗ ਜਾਂਦਾ ਹੈ ਅਤੇ ਇਸਦਾ ਇਲਾਜ ਕੀਤਾ ਜਾ ਸਕਦਾ ਹੈ

ਉਨ੍ਹਾਂ ਕਿਹਾ,”ਮੈਂ 25 ਮਾਰਚ ਤੋਂ ਹਰ ਸ਼ਾਮ ਰਾਜ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਸਥਿਤੀ ਦੀ ਸਮੀਖਿਆ ਕਰ ਰਿਹਾ ਹਾਂ। ਹੁਣ ਮੈਂ ਜਿੰਨਾ ਸੰਭਵ ਹੋ ਸਕੇ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ਦੀ ਸਮੀਖਿਆ ਕਰਨ ਦੀ ਕੋਸ਼ਿਸ਼ ਕਰਾਂਗਾ।“

ਮੁੱਖ ਮੰਤਰੀ ਦੇ ਕੋਰੋਨਾ ਪੌਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਬੈਠਕਾਂ ਰੱਦ ਹੋ ਗਈਆਂ ਹਨ। ਸ਼ਿਵਰਾਜ ਸਿੰਘ ਚੌਹਾਨ ਨੂੰ ਇਲਾਜ ਲਈ ਵੀਵਾ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ।

ਮੱਧ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ 736 ਨਵੇਂ ਕੋਰੋਨਾ ਵਾਇਰਸ ਮਰੀਜ਼ ਸਾਹਮਣੇ ਆਏ, ਜਿਨ੍ਹਾਂ ਵਿੱਚੋਂ 177 ਭੋਪਾਲ ਵਿੱਚ ਸੀ, ਸੂਬੇ ‘ਚ ਕੇਸਾਂ ਦੀ ਗਿਣਤੀ 26,210 ਹੋ ਗਈ ਹੈ।

ABOUT THE AUTHOR

...view details