ਲਖਨਊ: ਮੱਧ ਪ੍ਰਦੇਸ਼ ਰਾਜ ਦੇ ਰਾਜਪਾਲ ਲਾਲਜੀ ਟੰਡਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਲਖਨਊ ਦੇ ਮੇਦਾਂਤਾ ਹਸਪਤਾਲ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। 85 ਸਾਲਾ ਲਾਲਜੀ ਟੰਡਨ ਆਪਣੇ ਜੱਦੀ ਸ਼ਹਿਰ ਲਖਨਊ ਵਿੱਚ ਛੁੱਟੀ ‘ਤੇ ਸਨ। ਜਿੱਥੇ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦੀ ਹਾਲਤ ਨਾਜ਼ੁਕ, CM ਯੋਗੀ ਨੇ ਕੀਤੀ ਮੁਲਾਕਾਤ - ਲਾਲਜੀ ਟੰਡਨ
ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦੀ ਹਾਲਤ ਸੋਮਵਾਰ ਸਵੇਰੇ ਮੁੜ ਵਿਗੜ ਗਈ। ਲਖਨਊ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਲਾਲਜੀ ਨੂੰ ਸਾਹ ਲੈਣ 'ਚ ਤਕਲੀਫ ਹੋਣ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਸ਼ਿਫਟ ਕੀਤਾ।
ਫ਼ੋਟੋ
ਰਾਜਪਾਲ ਲਾਲਜੀ ਟੰਡਨ ਨੂੰ ਬੁਖਾਰ, ਪਿਸ਼ਾਬ ਦੀ ਸਮੱਸਿਆ ਅਤੇ ਸਾਹ ਲੈਣ ਵਿੱਚ ਮੁਸ਼ਕਲ ਮਹਿਸੂਸ ਹੋ ਰਹੀ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮੇਦਾਂਤਾ ਹਸਪਤਾਲ ਪਹੁੰਚੇ ਅਤੇ ਰਾਜਪਾਲ ਲਾਲਜੀ ਟੰਡਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਥਿਤੀ ਬਾਰੇ ਜਾਣਿਆ। ਯੋਗੀ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।