ਪੰਜਾਬ

punjab

ETV Bharat / bharat

ਮਹੰਤ ਨ੍ਰਿਤਿਆ ਗੋਪਾਲ ਦਾਸ ਬਣੇ ਰਾਮ ਮੰਦਰ ਟਰੱਸਟ ਦੇ ਪ੍ਰਧਾਨ - ਪ੍ਰਮੁੱਖ ਸਕੱਤਰ ਨ੍ਰਿਪੇਂਦਰ ਮਿਸ਼ਰਾ ਨਿਰਮਾਣ ਕਮੇਟੀ

ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਅੱਜ ਪਹਿਲੀ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।

ਅਯੁੱਧਿਆ
ਅਯੁੱਧਿਆ

By

Published : Feb 19, 2020, 11:52 PM IST

ਨਵੀਂ ਦਿੱਲੀ: ਸ੍ਰੀ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਪਹਿਲੀ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਰਾਮ ਮੰਦਰ ਟਰੱਸਟ ਦਾ ਪ੍ਰਧਾਨ ਬਣਾਇਆ ਗਿਆ, ਜਦੋਂ ਕਿ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਉਪ-ਪ੍ਰਧਾਨ ਚੰਪਤ ਰਾਏ ਨੂੰ ਜਨਰਲ ਸਕੱਤਰ ਬਣਾਇਆ ਗਿਆ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਬਕਾ ਪ੍ਰਮੁੱਖ ਸਕੱਤਰ ਨ੍ਰਿਪੇਂਦਰ ਮਿਸ਼ਰਾ ਨਿਰਮਾਣ ਕਮੇਟੀ ਦੇ ਚੇਅਰਮੈਨ ਹੋਣਗੇ ਤੇ ਗੋਵਿੰਦ ਗਿਰੀ ਨੂੰ ਮੰਦਰ ਟਰੱਸਟ ਦਾ ਖਜ਼ਾਨਚੀ ਬਣਾਇਆ ਗਿਆ ਹੈ। ਇਹ ਮੁਲਾਕਾਤ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿੱਚ ਸਥਿਤ ਘਰ ਵਿੱਚ ਰਾਮਲੱਲਾ ਦੇ ਵਕੀਲ ਕੇਸ਼ਵਨ ਅਯੰਗਰ ਪਰਸਾਰਨ ਦੇ ਘਰ ਹੋਈ। ਮੀਟਿੰਗ ਵਿੱਚ ਸਾਰੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਰਾਮਲੱਲਾ ਲਈ ਨੀਂਹ ਪੱਥਰ ਰੱਖਣ, ਰਾਮਲਾਲਾ ਦੇ ਮੁਕੰਮਲ ਹੋਣ ਦਾ ਸਮਾਂ ਨਿਰਧਾਰਤ ਕਰਨ ਵਰਗੇ ਵੱਖ ਵੱਖ ਮੁੱਦਿਆਂ ਉੱਤੇ ਵਿਚਾਰ ਵਟਾਂਦਰੇ ਕੀਤੇ ਗਏ।

ਰਾਮ ਮੰਦਿਰ ਟਰੱਸਟ ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਮਹੰਤ ਨ੍ਰਿਤਯ ਗੋਪਾਲ ਦਾਸ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇਗਾ ਤੇ ਨਾਲ ਹੀ ਛੇਤੀ ਤੋਂ ਛੇਤੀ ਮੰਦਿਰ ਬਣਾਇਆ ਜਾਵੇਗਾ।

ABOUT THE AUTHOR

...view details