ਮੁੰਬਈ: ਰਤਨਾਗਿਰੀ ਜ਼ਿਲ੍ਹੇ ਵਿੱਚ ਐੱਨਡੀਆਰਐੱਫ਼ ਨੇ ਮੁੜ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਤਿਵਰੇ ਬੰਨ੍ਹ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ 19 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਰਤਨਾਗਿਰੀ ਬੰਨ੍ਹ ਹਾਦਸਾ: NDRF ਵੱਲੋਂ ਸਰਚ ਆਪਰੇਸ਼ਨ ਜਾਰੀ, 19 ਲਾਸ਼ਾਂ ਬਰਾਮਦ - tiware dam
ਮੁੰਬਈ ਦੇ ਰਤਨਾਗਿਰੀ ਜ਼ਿਲ੍ਹੇ ਵਿੱਚ ਤਿਵਰੇ ਬੰਨ੍ਹ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ 19 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਹਾਦਸੇ ਦਾ ਜ਼ਿੰਮੇਵਾਰ ਠਹਿਰਾਇਆ ਹੈ। ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਬੰਨ੍ਹ ਲਗਭਗ 14 ਸਾਲ ਪੁਰਾਣਾ ਸੀ ਤੇ ਪਿਛਲੇ ਇੱਕ ਸਾਲ ਤੋਂ ਬੰਨ੍ਹ 'ਚ ਦਰਾਰ ਆਈ ਹੋਈ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੰਨ੍ਹ ਕਿਹੜੀ ਤਹਿਸੀਲ 'ਚ ਪੈਂਦਾ ਹੈ ਇਸ ਮਾਮਲੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਕਰਕੇ ਰਤਨਾਗਿਰੀ ਜ਼ਿਲ੍ਹੇ ਵਿੱਚ ਤਿਵਰੇ ਬੰਨ੍ਹ ਟੁੱਟ ਗਿਆ ਸੀ। ਇਸ ਦੇ ਚਲਦਿਆਂ ਨੇੜਲੇ 7 ਪਿੰਡਾ 'ਚ ਹੜ੍ਹ ਆ ਗਿਆ ਸੀ ਜਿਸ ਵਿੱਚ ਕਈ ਲੋਕਾਂ ਦੀ ਮੌਤ ਤੇ 23 ਤੋਂ ਵੱਧ ਲੋਕ ਲਾਪਤਾ ਹੋ ਗਏ ਸਨ।