ਨਵੀ ਦਿੱਲੀ: ਪੱਛਮ ਬੰਗਾਲ 'ਚ 2021 ਵਿੱਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਾਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਾਮਤਾ ਬੈਨਰਜੀ ਨੇ ਲੋਕਾਂ ਨੂੰ ਪਾਰਟੀ ਨਾਲ ਜੋੜਣ ਲਈ ਇੱਕ ਨਵੀ ਮੁਹਿੰਮ ਸ਼ੁਰੂ ਕੀਤੀ ਹੈ ਇਸ ਮੁਹਿੰਮ ਦਾ ਨਾਮ 'ਦੀਦੀ ਕੇ ਬੋਲੇ' ਹੈ ਜਿਸ ਦਾ ਮਤਲਬ 'ਦੀਦੀ ਨਾਲ ਗੱਲ ਕਰੋ ਜਾਂ ਦੀਦੀ ਨੂੰ ਕਹੋ।
ਮਾਮਤਾ ਬੈਨਰਜੀ ‘ਦੀਦੀ ਕੇ ਬੋਲੋ’ ਮੁਹਿੰਮ ਕੀਤੀ ਸ਼ੁਰੂ - ਮੁੱਖ ਮੰਤਰੀ ਮਾਮਤਾ ਬੈਨਰਜੀ
ਪੱਛਮ ਬੰਗਾਲ 'ਚ 2021 ਵਿੱਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਾਮਤਾ ਬੈਨਰਜੀ ਨੇ ‘ਦੀਦੀ ਕੇ ਬੋਲੋ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਇਕ ਵੈੱਬਸਾਈਟ ਵੀ ਲਾਂਚ ਕੀਤੀ ਹੈ ਜਿਸ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੌ: ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ, ਕਈ ਮੁੱਦਿਆਂ ਤੇ ਹੋ ਸਕਦੀ ਚਰਚਾ
ਤ੍ਰਿਣਮੂਲ ਕਾਂਗਰਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਾਰਟੀ ਇੱਕ ਨੰਬਰ ਵੀ ਜਾਰੀ ਕੀਤਾ ਹੈ ਇਸ ਤੋਂ ਇਲਾਵਾ ਪਾਰਟੀ ਨੇ ਇਕ ਵੈੱਬਸਾਈਟ ਵੀ ਲਾਂਚ ਕੀਤੀ ਹੈ ਤਾਕਿ ਪਾਰਟੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰਾ ਦਾ ਕੰਮ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਬੰਗਾਲ ਵਿੱਚ 42 ਚੋ 18 ਸੀਟਾਂ ਜਿੱਤੀਆਂ ਹਨ। ਜਿਸ ਕਰਕੇ ਤ੍ਰਿਣਮੂਲ ਕਾਂਗਰਸ ਨੂੰ ਸੂਬੇ 'ਚ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਦਾ ਡਰ ਪੈ ਗਿਆ ਹੈ ਇਸ ਲਈ ਤ੍ਰਿਣਮੂਲ ਕਾਂਗਰਸ ਪਾਰਟੀ ਨੇ ਹੁਣ ਤੋਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ।
ਉਧਰ ਦੂਜੇ ਪਾਸੇ ਭਾਜਪਾ ਨੇ ਵੀ ਪੱਛਮੀ ਬੰਗਾਲ ਦੀਆਂ ਚੋਣਾਂ ਲਈ ਰਣਨੀਤੀਆਂ ਬਣਾ ਲਈਆਂ ਹਨ ਭਾਜਪਾ ਵੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗ ਗਈ ਹੈ। ਭਾਜਪਾ ਨੇ 2021 ਵਿਧਾਨ ਸਭਾ ਲਈ ਖਾਕਾ ਤਿਆਰ ਕਰ ਲਿਆ ਹੈ। ਭਾਜਪਾ ਪਾਰਟੀ 294 ਮੈਂਬਰੀ ਵਿਧਾਨ ਸਭਾ 'ਚ 250 ਸੀਟਾਂ ਜਿੱਤਣ ਦਾ ਟੀਚਾ ਮਿਥਿਆ ਹੈ।