ਕੋਲਕਾਤਾ:ਮਮਤਾ ਬੈਨਰਜੀ ਨੇ ਕਿਹਾ ਹੈ ਕਿ ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰਨ ਲਈ ਅਲੱਗ-ਅਲੱਗ ਏਜੰਸੀਆਂ ਦਾ ਇਸਤੇਮਾਲ ਕਰ ਰਿਹਾ ਹੈ, ਪਰ ਉਹ ਸਾਨੂੰ ਧਮਕਾ ਨਹੀਂ ਸਕਣਗੇ। ਉਨ੍ਹਾਂ ਕਿਹਾ ਕੇਂਦਰ ਸਾਨੂੰ ਉਪਦੇਸ਼ ਦੇ ਰਿਹਾ ਹੈ, ਪਰ ਹੁਣ ਤੱਕ ਪੀਐੱਮ ਕੇਅਰਜ਼ (ਪ੍ਰਧਾਨ ਮੰਤਰੀ ਰਾਹਤਕੋਸ਼ ਫ਼ੰਡ) ਦਾ ਆਡਿਟ ਕਿਉਂ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ,"ਪ੍ਰਧਾਨ ਮੰਤਰੀ ਕੇਅਰ ਫ਼ੰਡ" ਦਾ ਧੰਨ ਕਿੱਥੇ ਹੈ? ਅਸੀਂ ਜਾਣਨਾ ਚਾਹੁੰਦੇ ਹਾਂ ਕਿ ਇਸਦਾ ਕੀ ਹੋਇਆ? ਉਨ੍ਹਾਂ ਨੇ ਪ੍ਰੈਸ ਕਾਨਫੰਰਸ ਦੌਰਾਨ ਕਿਹਾ ਕਿ ਬੰਗਾਲ ਕਿਸੇ ਨੂੰ ਵੀ ਚੁਣੋਤੀ ਦੇ ਸਕਦਾ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪਿਛਲੇ ਕੁਝ ਦਿਨਾਂ ਤੋਂ ਕਈ ਮੁੱਦਿਆਂ ਨੂੰ ਲੈਕੇ ਕੇਂਦਰ ਪ੍ਰਤੀ ਹਮਲਾਵਰ ਰਹੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੀ ਪ੍ਰਤੀਕਿਰਿਆ ਦੌਰਾਨ ਕਿਹਾ ਕਿ ਕਿਸੀ ਵੀ ਰਾਜਨੀਤਿਕ ਦਲ ਨੇ ਖੇਤੀ ਕਾਨੂੰਨਾਂ ’ਤੇ ਕੇਂਦਰ ਸਰਕਾਰ ਨੂੰ ਸਮਰਥਨ ਨਹੀਂ ਦਿੱਤਾ ਹੈ।
ਮਮਤਾ ਨੇ ਕਿਹਾ ਦੇਸ਼ ਭਰ ’ਚ ਹੋ ਰਹੇ ਵਿਰੋਧ ਦੇ ਬਾਵਜੂਦ ਕੇਂਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਅੜਿਅਲ ਰਵੱਈਆ ਦਿਖਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਜ਼ਬਰਦਸਤੀ ਸੂਬਿਆਂ ’ਤੇ ਕਾਨੂੰਨ ਥੋਪ ਰਹੀ ਹੈ।