ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੈ ਜੋ ਕਿ 1 ਅਕਤੂਬਰ ਤੱਕ ਚੱਲੇਗਾ। ਸ੍ਰੀ ਅੰਨਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਸੰਸਦ ਵਿੱਚ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਚੁੱਕਿਆ।
ਮਨੀਸ਼ ਤਿਵਾਰੀ ਨੇ ਸੰਸਦ 'ਚ ਚੁੱਕਿਆ ਪੰਜਾਬੀ ਭਾਸ਼ਾ ਦਾ ਮੁੱਦਾ - ਮਨੀਸ਼ ਤਿਵਾਰੀ
ਸ੍ਰੀ ਅੰਨਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਸੰਸਦ ਵਿੱਚ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਚੁੱਕਿਆ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 200 ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਪੰਜਾਬੀ ਦਾ ਬੋਲਬਾਲਾ ਹੈ। ਜੰਮੂ ਤੇ ਨੇੜਲੇ ਇਲਾਕਿਆਂ ਵਿੱਚ ਲੋਕ ਪੰਜਾਬੀ ਦੀਆਂ ਉਪ ਬੋਲੀਆਂ ਬੋਲਦੇ ਹਨ। ਪਾਕਿਸਤਾਨ ਤੋਂ ਉੱਜੜ ਕੇ ਜੰਮੂ-ਕਸ਼ਮੀਰ ਚ ਆਏ ਜੋ ਲੋਕ ਹਨ ਉਹ ਪੰਜਾਬੀ ਬੋਲਦੇ ਸਨ।
ਸਰਕਾਰ ਨੇ ਹੁਣ ਜੰਮੂ ਕਸ਼ਮੀਰ ਵਿੱਚ ਸਰਕਾਰੀ ਭਾਸ਼ਾਵਾਂ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਉਸ ਵਿੱਚ ਕਸ਼ਮੀਰੀ, ਹਿੰਦੀ, ਡੋਗਰੀ, ਉਰਦੂ ਅਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਪੰਜਾਬੀ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਵਿਤਕਰਾ ਪੰਜਾਬੀ ਭਾਸ਼ਾ ਨਾਲ ਹੋਇਆ ਹੈ ਇਸ ਨੂੰ ਬੰਦ ਕੀਤਾ ਜਾਵੇ।