ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ ਜਿਸ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਮੁਸਲਮਾਨਾਂ ਦੀ ਭੀੜ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਕੀਤਾ ਗਿਆ ਤੇ ਸਿੱਖਾਂ ਨੂੰ ਬਾਹਰ ਕੱਢਣ ਦੇ ਨਾਅਰੇ ਲਾਏ।
ਪਾਕਿਸਤਾਨ 'ਚੋਂ ਸਿੱਖਾਂ ਨੂੰ ਬਾਹਰ ਕੱਢਣ ਦੇ ਨਾਅਰੇ ਲਾਉਣ ਦੀ ਸਿਰਸਾ ਨੇ ਕੀਤੀ ਨਿਖੇਧੀ - Sikhs in Pakistan
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ ਜਿਸ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਮੁਸਲਮਾਨਾਂ ਦੀ ਭੀੜ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਕੀਤਾ ਗਿਆ ਤੇ ਸਿੱਖਾਂ ਨੂੰ ਬਾਹਰ ਕੱਢਣ ਦੇ ਨਾਅਰੇ ਲਾਏ।
ਮਨਜਿੰਦਰ ਸਿੰਘ ਸਿਰਸਾ
ਸਿਰਸਾ ਨੇ ਟਵੀਟ ਵਿੱਚ ਕਿਹਾ ਕਿ ਮੁਹੰਮਦ ਹਸਨ ਉਹ ਵਿਅਕਤੀ ਹੈ, ਜਿਸ ਨੇ ਨਨਕਾਣਾ ਸਾਹਿਬ ਦੇ ਗ੍ਰੰਥੀ ਦੀ ਧੀ ਜਗਜੀਤ ਕੌਰ ਨੂੰ ਅਗਵਾ ਕਰ ਲਿਆ ਸੀ ਅਤੇ ਜ਼ਬਰਦਸਤੀ ਉਸ ਨੂੰ ਧਰਮ ਬਦਲਣ ਲਈ ਮਜਬੂਰ ਕੀਤਾ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਪਾਕਿਸਤਾਨ ਵਿੱਚ ਜਿਹੜੇ ਸਿੱਖਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Last Updated : Jan 4, 2020, 7:48 AM IST