ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀਆਂ ਸ਼ੁੱਕਰਵਾਰ ਨੂੰ ਚੋਣਾਂ ਕਰਵਾਈਆਂ ਗਈਆਂ। ਜਿਸ 'ਚ ਮਨਜਿੰਦਰ ਸਿੰਘ ਸਿਰਸਾ ਨੂੰ ਡੀਐਸਜੀਐਮਸੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਦੱਸ ਦਈਏ ਕਿ ਕੁਲਵੰਤ ਸਿੰਘ ਬਾਠ ਨੂੰ ਉੱਪ ਪ੍ਰਧਾਨ ਤੇ ਰਣਜੀਤ ਕੌਰ ਨੂੰ ਸੀਨੀਅਰ ਉਪ ਪ੍ਰਧਾਨ ਤੇ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਬਣਾਇਆ ਗਿਆ ਹੈ।