ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਮਾਮਲਾ ਚੁੱਕਿਆ ਕਿ ਪਾਕਿਸਤਾਨ 'ਚ ਇੱਕ ਹਿੰਦੂ ਗ਼ਰੀਬ ਪਰਿਵਾਰ ਦੀ ਲੜਕੀ ਨੂੰ ਅਗਵਾ ਕਰਕੇ ਜਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ ਹੈ।
ਮਨਜਿੰਦਰ ਸਿੰਘ ਸਿਰਸਾ ਪ੍ਰੈਸ ਕਾਨਫ਼ਰੰਸ ਇਸੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੇ ਦੇਰ ਰਾਤ ਪ੍ਰੈਸ ਕਾਨਫ਼ਰੰਸ ਕੀਤੀ ਅਤੇ ਕਿਹਾ ਕਿ ਪਾਕਿਸਤਾਨ ਹਾਈ ਕਮੀਸ਼ਨ ਨੂੰ ਸੰਮਨ ਕੀਤਾ ਨੂੰ ਅਜੇ 5 ਘੰਟੇ ਵੀ ਨਹੀਂ ਹੋਏ ਸੀ ਕਿ ਕਰਾਚੀ ਦੀ ਹਿੰਦੂ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੜਕੀ ਦੇ ਪਰਿਵਾਰ ਵਾਲੇ ਜਦੋਂ ਪੁਲਿਸ ਕੋਲ ਇਸ ਬਾਰੇ ਮਾਮਲਾ ਦਰਜ ਕਰਵਾਉਣ ਗਏ ਤਾਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਪਤਾ ਲੱਗਿਆ ਕਿ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ ਹੈ।
ਮਨਜਿੰਦਰ ਸਿੰਘ ਸਿਰਸਾ ਦਾ ਟਵੀਟ
ਆਪਣੇ ਇੱਕ ਟਵੀਟ ਵਿੱਚ ਸਿਰਸਾ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਇਹ ਉਹੀ ਮਿਆਂ ਮਿੱਟੂ ਹੈ ਜਿਸ 'ਤੇ 117 ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ ਕਰਵਾਉਣ ਦਾ ਦੋਸ਼ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹੇ ਕੱਟੜ ਇਸਲਾਮਿਕ ਲੋਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਕਰਕੇ ਅਜਿਹੀਆਂ ਵਾਰਦਾਤਾਂ ਵਧ ਰਹੀਆਂ ਹਨ।
ਮਨਜਿੰਦਰ ਸਿੰਘ ਸਿਰਸਾ ਦਾ ਟਵੀਟ
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਇਸ ਮੁੱਦੇ ਨੂੰ ਯੂਐਨ ਤੱਕ ਲੈ ਕੇ ਜਾਣ ਤਾਂ ਜੋ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਹੋ ਰਹੇ ਅੱਤਿਆਚਾਰ ਨੂੰ ਰੋਕਿਆ ਜਾ ਸਕੇ।
ਮਨਜਿੰਦਰ ਸਿੰਘ ਸਿਰਸਾ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਸਿਰਸਾ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਸਦਨ ਵਿੱਚ ਜੋ ਬਿੱਲ ਲੈ ਕੇ ਗਏ ਹਨ ਉਹ ਬਿਲਕੁਲ ਭਾਰਤ ਦੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ।