ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ 'ਚ ਘੱਟ ਗਿਣਤੀ ਦੀਆਂ 31 ਕੁੜੀਆਂ ਦੀ ਇੱਕ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਕੁੜੀਆਂ ਨੂੰ ਪਿਛਲੇ 3 ਮਹੀਨਿਆਂ 'ਚ ਅਗਵਾ ਕੀਤਾ ਗਿਆ ਅਤੇ ਜ਼ਬਰਦਸਤੀ ਇਸਲਾਮ ਧਰਮ ਕਬੂਲ ਕਰਵਾਇਆ ਗਿਆ ।
ਮਨਜਿੰਦਰ ਸਿੰਘ ਸਿਰਸਾ ਨੇ ਜਿੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਪੜਤਾਲ ਕਰਨ ਦੀ ਅਪੀਲ ਕੀਤੀ ਹੈ ਉੱਥੇ ਹੀ ਭਾਰਤ ਸਰਕਾਰ ਨੂੰ ਇਸ ਮੁੱਦੇ 'ਤੇ ਪਾਕਿਸਤਾਨ ਦਾ ਧਿਆਨ ਦਵਾਉਣ ਦੀ ਗੱਲ ਆਖੀ ਹੈ।