ਪੰਜਾਬ

punjab

ETV Bharat / bharat

ਗੁਰਦੁਆਰਾ ਪੰਜਾ ਸਾਹਿਬ ਦੇ ਹਾਲ 'ਚ ਲੱਗੀ ਅੱਗ 'ਤੇ ਸਿਰਸਾ ਨੇ ਖੜੇ ਕੀਤੇ ਸਵਾਲ - ਪੰਜਾ ਸਾਹਿਬ ਦੇ ਹਾਲ ਵਿੱਚ ਲੱਗੀ ਅੱਗ

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਲਗੀ ਅੱਗ ਕਾਰਨ ਹੋਏ ਨੁਕਸਾਨ ਨੂੰ ਠੀਕ ਕਰਵਾਉਣ ਦੇ ਲਈ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਪ੍ਰਬੰਧਨ ਅਤੇ ਪਾਕਿਸਤਾਨ ਦੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕ ਸਰਕਾਰ ਨੂੰ ਇਸ ਘਟਨਾ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫ਼ੋਟੋ

By

Published : Oct 17, 2019, 4:54 PM IST

ਨਵੀਂ ਦਿੱਲੀ: ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ ‘ਚ ਬੀਤੀ ਰਾਤ ਲੱਗੀ ਭਿਆਨਕ ਅੱਗ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰੇ ਦੇ ਹਾਲ ਨੂੰ ਠੀਕ ਕਰਵਾਉਣ ਦੀ ਅਪੀਲ ਕੀਤੀ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਪੰਜਾ ਸਾਹਿਬ ਦੇ ਗੁਰਦੁਆਰਾ ਪ੍ਰਬੰਧਨ ਅਤੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕਰਦੇ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਦੇ ਦਿਵਾਨ ਹਾਲ ਨੂੰ ਠੀਕ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਇਹ ਸਪੱਸ਼ਟ ਕਰੇ ਕਿ ਗੁਰਦੁਆਰੇ ਵਿੱਚ ਅੱਗ ਸਾਜਿਸ਼ ਤਹਿਤ ਤਾਂ ਨਹੀਂ ਲਗਾਈ ਗਈ। ਸਿਰਸਾ ਨੇ ਪਾਕ ਸਰਕਾਰ ਨੂੰ ਇਸ ਘਟਨਾ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸਥਾਨ ਹੈ, ਇਸ ਨੂੰ ਨੁਕਸਾਨ ਹੋਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸਿਰਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ 25 ਦਿਨਾਂ ਤੋਂ ਵੀ ਘੱਟ ਦਾ ਸਮਾਂ ਰਿਹ ਗਿਆ ਹੈ। ਗੁਰਦੁਆਰਾ ਸਾਹਿਬ ਵਿਚ ਸੰਗਤਾਂ ਦੀ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ, ਇਸ ਲਈ ਗੁਰਦੁਆਰੇ ਦੇ ਹਾਲ ਨੂੰ ਜਲਦੀ ਠੀਕ ਕਰਵਾਇਆ ਜਾਵੇ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ ਵਿੱਚ ਅੱਗ ਲੱਗ ਗਈ ਸੀ। ਅੱਗ ਲਗਣ ਕਾਰਨ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਇਸ ਮਾਮਲੇ ਬਾਰੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੰਤੋਖ ਸਿੰਘ ਨੇ ਦੱਸਿਆ ਕਿ ਹਾਲ ਦੀ ਉੱਪਰਲੀ ਇਮਾਰਤ ਵਿੱਚ ਕੁਝ ਕੰਮ ਚੱਲ ਰਿਹਾ ਸੀ ,ਜਿਸ ਵਿਚ ਵੈਲਡਿੰਗ ਕਰਨ ਲਈ ਲਗਾਈਆਂ ਗਈਆਂ ਤਾਰਾਂ ਸ਼ਾਰਟ ਹੋ ਗਈਆਂ ਜਿਸ ਕਾਰਨ ਅੱਗ ਲਗੀ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੰਗਤ ਤੇ ਸਥਾਨਕ ਲੋਕਾਂ ਨੇ ਕਾਬੂ ਪਾ ਲਿਆ।

ABOUT THE AUTHOR

...view details