ਨਵੀ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪੱਛਮੀ ਬੰਗਾਲ ਵਿੱਚ ਦੁਰਗਾ ਪੂਜਾ ਸਮਾਰੋਹ ਦੇ ਸੈਟਅਪ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ 'ਤੇ ਵਿਰੋਧ ਜਾਹਿਰ ਕੀਤਾ ਹੈ।
ਪੱਛਮੀ ਬੰਗਾਲ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਬਣਾਉਣ 'ਤੇ ਸਿਰਸਾ ਨੇ ਕੀਤਾ ਵਿਰੋਧ - ਦੁਰਗਾ ਪੂਜਾ
ਪੱਛਮੀ ਬੰਗਾਲ ਵਿੱਚ ਦੁਰਗਾ ਪੂਜਾ ਸਮਾਗਮ ਦੇ ਸੈਟਅਪ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਵਿਰੋਧ ਕੀਤਾ ਹੈ, ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਮਨਜਿੰਦਰ ਸਿਰਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਮਾਮਲੇ 'ਤੇ ਇਵੈਂਟ ਮੈਨੇਜਮੇਂਟ ਕੰਪਨੀ ਖਿਲਾਫ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਸਿਰਸਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ ਦੀ ਹੋ ਰਹੀ ਧਾਰਮਿਕ ਬੇਅਦਬੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਦੱਸਣਯੋਗ ਹੈ ਕਿ ਦੁਰਗਾ ਪੂਜਾ ਸਮਾਰੋਹ ਨੂੰ ਲੈ ਕੇ ਪੱਛਮੀ ਬੰਗਾਲ ਵਿੱਚ ਬਣਾਏ ਗਏ ਇੱਕ ਸੈਟਅਪ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕੀਤੀ ਗਈ ਹੈ ਜਿਸ 'ਤੇ ਸਿੱਖਾਂ ਵੱਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜੋ- ਸੀਬੀਆਈ ਦੇਵੇਗੀ ਪੰਜਾਬ ਸਰਕਾਰ ਨੂੰ ਬੇਅਦਬੀ ਕਲੋਜ਼ਰ ਰਿਪੋਰਟ ਦੀ ਕਾਪੀ