ਨਵੀਂ ਦਿੱਲੀ: ਦਿੱਲੀ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਕੇ ਮਨਜੀਤ ਸਿੰਘ ਜੀਕੇ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ 'ਚ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਜੀਕੇ ਨੇ ਦਿੱਲੀ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਜਾਗੋ ਪਾਰਟੀ ਦੇ ਅਹੁਦੇਦਾਰਾਂ ਨੇ ਅੱਜ ਬੁੱਧਵਾਰ 29 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਸਿੱਖ ਪੰਥ ਦੇ ਅਹਿਮ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਭਰੋਸਾ ਜਿੱਤਣ ਦੀ ਸ਼ਰਤ ਉੱਤੇ ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ।