ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਹਾਊਸ ਦੀ ਮੀਟਿੰਗ 'ਚ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਜਰਨਲ ਹਾਉਸ ਇਜਲਾਸ ਵਿੱਚ ਸਰਬਸੰਮਤੀ ਨਾਲ ਲਿਆ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨਜੀਤ ਸਿੰਘ ਜੀ.ਕੇ. 'ਤੇ ਇਲਜ਼ਾਮ ਲਾਏ ਸਨ ਕਿ ਉਨ੍ਹਾਂ ਗੁਰੂ ਦੀ ਗੋਲਕ ਨੂੰ ਚੋਰੀ ਕੀਤਾ ਹੈ। ਡੀਐਸਜੀਐਮਸੀ ਮੁਤਾਬਕ ਜੀ.ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰਨਾ ਇੱਕ ਸਬਕ ਹੈ ਤਾਂ ਜੋ ਭਵਿੱਖ 'ਚ ਕੋਈ ਵੀ ਮੈਂਬਰ ਗੁਰੂ ਦੀ ਗੋਲਕ ਨੂੰ ਚੋਰੀ ਕਰਨ ਬਾਰੇ ਨਾ ਸੋਚੇ। ਦੱਸਣਯੋਗ ਹੈ ਕਿ ਅਜਿਹਾ ਪਹਿਲੀ ਬਾਰ ਹੈ ਜਦ ਕਮੇਟੀ ਵੱਲੋਂ ਇਸ ਤਰ੍ਹਾਂ ਦਾ ਫੈਸਲਾ ਲਿਆ ਗਿਆ ਹੈ।