ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਿਨਾਂ ਕਿਸੇ ਮੁਕਾਬਲੇ ਤੋਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਡਾ. ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਜ ਸਭਾ ਦੇ ਸਪੀਕਰ ਐਮ ਵੈਂਕੱਈਆ ਨਾਇਡੂ ਨੇ ਡਾ. ਸਿੰਘ ਨੂੰ ਉੱਚ ਸਦਨ ਦੀ ਮੈਂਬਰੀ ਦੀ ਸਹੁੰ ਚੁਕਾਈ।
ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ - ਡਾ. ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਜਸਥਾਨ ਤੋਂ ਮਨਮੋਹਨ ਸਿੰਘ ਵਿਰੁੱਧ ਭਾਜਪਾ ਨੇ ਆਪਣਾ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ, ਜਿਸ ਕਾਰਨ ਬਿਨਾਂ ਮੁਕਾਬਲੇ ਡਾ.ਮਨਮੋਹਨ ਸਿੰਘ ਦੀ ਚੋਣ ਹੋ ਗਈ।
ਸਹੁੰ ਚੁੱਕ ਸਮਾਗਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸੋਨੀਆ ਗਾਂਧੀ, ਰਾਹੁਲ ਗਾਂਧੀ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਤੇ ਆਨੰਦ ਸ਼ਰਮਾ ਸਣੇ ਕਾਂਗਰਸ ਦੇ ਕਈ ਸੀਨੀਅਰ ਨੇਤਾ ਅਤੇ ਬੀਜੇਪੀ ਦੇ ਨੇਤਾ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਰਾਜਸਥਾਨ ਤੋਂ ਮਨਮੋਹਨ ਸਿੰਘ ਵਿਰੁੱਧ ਭਾਜਪਾ ਨੇ ਆਪਣਾ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ, ਜਿਸ ਕਾਰਨ ਬਿਨਾਂ ਮੁਕਾਬਲੇ ਡਾ.ਮਨਮੋਹਨ ਸਿੰਘ ਦੀ ਚੋਣ ਹੋ ਗਈ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਿਛਲੇ ਦਿਨੀ ਰਾਜਸਭਾ ਦੇ ਮੈਂਬਰ ਲਈ ਆਪਣੇ ਕਾਗਜ਼ ਦਾਖ਼ਲ ਕੀਤੇ ਸਨ। ਭਾਜਪਾ ਦੇ ਰਾਜ ਸਭਾ ਮੈਂਬਰ ਸੈਣੀ ਦੀ ਮੌਤ ਬਾਅਦ ਇਹ ਸੀਟ ਖਾਲੀ ਹੋਈ ਸੀ। ਮਨਮੋਹਨ ਸਿੰਘ ਲਗਭਗ ਤਿੰਨ ਦਹਾਕਿਆਂ ਤੋਂ ਅਸਾਮ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਰਹੇ ਹਨ।